ਫੌਜ ਨੇ ਘੁਸਪੈਠ ਦੀਆਂ ਕਈ ਕੋਸ਼ਿਸ਼ਾਂ ਨੂੰ ਕੀਤਾ ਨਾਕਾਮ
ਬੋਨਿਯਾਰ/ਬਿਊਰੋ ਨਿਊਜ਼
ਭਾਰਤੀ ਫੌਜ ਨੇ ਅੱਜ ਕਿਹਾ ਕਿ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਅੱਤਵਾਦੀ ਕੈਂਪਾਂ ‘ਤੇ ਸਰਜੀਕਲ ਸਟ੍ਰਾਈਕ ਦੇ ਮੱਦੇਨਜ਼ਰ ਪਾਕਿਸਤਾਨੀ ਸੈਨਿਕਾਂ ਜਾਂ ਅੱਤਵਾਦੀਆਂ ਦੀ ਕਿਸੇ ਵੀ ਕੋਸ਼ਿਸ਼ ਦਾ ਜਵਾਬ ਦੇਣ ਦੇ ਲਈ ਉਹ ਤਿਆਰ ਹਨ।
ਸ੍ਰੀਨਗਰ ਵਿਖੇ 15 ਕੋਰ ਦੇ ਜਨਰਲ ਅਫ਼ਸਰ ਕਮਾਂਡਿੰਗ ਲੈਫਟੀਨੈਂਟ ਜਨਰਲ ਸਤੀਸ਼ ਦੂਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਐਲ.ਓ.ਸੀ. ‘ਤੇ ਅਸੀਂ ਪੂਰੀ ਤਰ੍ਹਾਂ ਤਿਆਰ ਹਾਂ।’ ਉਨ੍ਹਾਂ ਦੱਸਿਆ ਕਿ ਐਲ.ਓ.ਸੀ. ਤੋਂ ਘੁਸਪੈਠ ਦੀਆਂ ਕੋਸ਼ਿਸ਼ਾਂ ਵਿੱਚ ਉਛਾਲ ਆਇਆ ਹੈ। ਪਰ ਫੌਜ ਨੇ ਇਨ੍ਹਾਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ, ‘ਮੈਂ ਸਵੀਕਾਰ ਕਰਦਾ ਹਾਂ ਕਿ ਘੁਸਪੈਠ ਹੋਈ ਹੈ, ਪਰ ਐਲ.ਓ.ਸੀ. ਨਾਲ ਲਗਦੇ ਇਲਾਕਿਆਂ ਵਿੱਚ ਮੁੱਠਭੇੜ ਤੇ ਮਾਰੇ ਗਏ ਅੱਤਵਾਦੀਆਂ ਦੀ ਗਿਣਤੀ ਸੈਨਾ ਦੀ ਤਿਆਰੀ ਵਿਖਾਉਂਦੀ ਹੈ।’ ਉਨ੍ਹਾਂ ਨੇ ਪਾਕਿ ਕਬਜ਼ੇ ਵਾਲੇ ਕਸ਼ਮੀਰ ਵਿੱਚ ਭਾਰਤੀ ਸੈਨਾ ਦੀ ਪਿਛਲੇ ਮਹੀਨੇ ਹੋਈ ਸਰਜੀਕਲ ਸਟ੍ਰਾਈਕ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।
Check Also
ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ
ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …