ਅੰਮ੍ਰਿਤਸਰ : ਹੜ੍ਹਾਂ ਕਾਰਨ ਨੁਕਸਾਨੇ ਗਏ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਕੈਨੇਡਾ ਦੇ ਅੰਤਰਰਾਸ਼ਟਰੀ ਵਿਕਾਸ ਮੰਤਰੀ ਹਰਜੀਤ ਸਿੰਘ ਸੱਜਣ ਪਾਕਿਸਤਾਨ ਪੁੱਜੇ। ਪਾਕਿ ਦੀ ਵਿਦੇਸ਼ ਮੰਤਰੀ ਹਿਨਾ ਰੱਬਾਨੀ ਨੇ ਇਸਲਾਮਾਬਾਦ ਦੇ ਏਅਰਪੋਰਟ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਰੱਖਿਆ ਤੇ ਗ੍ਰਹਿ ਵਿਭਾਗ ਨਾਲ ਇਸਲਾਮਾਬਾਦ ਵਿਖੇ ਮੀਟਿੰਗ ਕਰਨ ਉਪਰੰਤ ਸੱਜਣ ਨੇ ਸੂਬਾ ਸਿੰਧ ਬਲੋਚਿਸਤਾਨ ਤੇ ਪੰਜਾਬ ਦੇ ਇਲਾਕਿਆਂ ਵਿਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦਾ ਜਾਇਜ਼ਾ ਲਿਆ। ਉਨ੍ਹਾਂ ਕੈਨੇਡਾ ਸਰਕਾਰ ਵੱਲੋਂ ਪਾਕਿਸਤਾਨ ਸਰਕਾਰ ਨੂੰ ਹਰ ਤਰ੍ਹਾਂ ਦੀ ਮਦਦ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਕੈਨੇਡੀਅਨ ਮੰਤਰੀ ਸੱਜਣ ਨੇ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਹਜ਼ਾਰਾਂ ਲੋਕਾਂ ਨੇ ਜਾਨ ਗਵਾਈ ਤੇ ਲੱਖਾਂ ਲੋਕ ਬੇਘਰ ਹੋ ਗਏ ਹਨ ਜਿਨ੍ਹਾਂ ਦੀ ਸਹਾਇਤਾ ਲਈ ਕੈਨੇਡਾ ਸਰਕਾਰ ਨੇ ਉਨ੍ਹਾਂ ਨੂੰ ਸੇਵਾ ਲਈ ਭੇਜਿਆ ਹੈ ਤੇ ਆਉਣ ਵਾਲੇ ਦਿਨਾਂ ਵਿਚ ਕੈਨੇਡਾ ਸਰਕਾਰ ਵੱਲੋਂ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਜਲਦ ਫ਼ੈਸਲਾ ਲਿਆ ਜਾਵੇਗਾ।
ਅਮਰੀਕਾ ਨੇ ਹੜ੍ਹ ਦੇ ਝੰਬੇ ਪਾਕਿਸਤਾਨ ਨੂੰ 10 ਲੱਖ ਪੌਂਡ ਦੀ ਸਹਾਇਤਾ ਭੇਜੀ
ਵਾਸ਼ਿੰਗਟਨ : ਅਮਰੀਕਾ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਹੜ੍ਹ ਦੇ ਝੰਬੇ ਪਾਕਿਸਤਾਨ ਵਿੱਚ ਸਪਲਾਈ ਤੇ ਹੋਰ ਸਾਜ਼ੋ-ਸਾਮਾਨ ਦੇ ਰੂਪ ਵਿੱਚ ਦਸ ਲੱਖ ਪੌਂਡ ਤੋਂ ਵੱਧ ਦੀ ਮਨੁੱਖੀ ਇਮਦਾਦ ਭੇਜੀ ਹੈ। ਅਮਰੀਕਾ ਨੇ ਕਿਹਾ ਕਿ ਉਹ ਹੁਣ ਤੱਕ ਪਾਕਿਸਤਾਨ ਵਿੱਚ 10 ਮਿਸ਼ਨ ਭੇਜ ਚੁੱਕਾ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿੱਚ ਹੜ੍ਹਾਂ ਕਰਕੇ 1400 ਦੇ ਕਰੀਬ ਲੋਕਾਂ ਦੀ ਜਾਨ ਜਾਂਦੀ ਰਹੀ ਹੈ ਜਦੋਂਕਿ 20 ਲੱਖ ਲੋਕ ਘਰੋਂ ਬੇਘਰ ਹੋ ਗਏ ਤੇ ਚਾਰ ਲੱਖ ਏਕੜ ਜ਼ਮੀਨ ਤਬਾਹ ਹੋ ਗਈ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …