ਚੰਡੀਗੜ੍ਹ/ਬਿਊਰੋ ਨਿਊਜ਼ : ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਨੂੰ ਪੂਰਾ ਕਰਨ ਲਈ ਪੇਂਡੂ ਵਿਕਾਸ ਵਿਭਾਗ ਵੱਲੋਂ 500 ਸਮਾਰਟ ਪਿੰਡ ਬਣਾਏ ਜਾਣਗੇ। ਹਰ ਹਲਕੇ ਦੇ ਘੱਟੋ-ਘੱਟ ਪੰਜ ਪਿੰਡ ਸਮਾਰਟ ਬਣਾਉਣ ਲਈ ਚੁਣੇ ਜਾਣਗੇ, ਜਿਨ੍ਹਾਂ ਨੂੰ ਸਿਹਤ, ਸਿੱਖਿਆ, ਖੇਡਾਂ, ਪੀਣ ਵਾਲੇ ਪਾਣੀ ਅਤੇ ਸਫ਼ਾਈ ਆਦਿ ਦੀਆਂ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ।
ਮੰਤਰੀ ਨੇ ਦੱਸਿਆ ਕਿ ਸਮਾਰਟ ਪਿੰਡਾਂ ਦੇ ਵਿਕਾਸ ਕਾਰਜਾਂ ਵਾਲੀ ਥਾਂ ‘ਤੇ ਕਿਸੇ ਵੀ ਰਾਜਨੀਤਕ ਆਗੂ ਦਾ ਕੋਈ ਨਾਮ ਜਾਂ ਬੋਰਡ ਨਹੀਂ ਲਾਇਆ ਜਾਵੇਗਾ, ਬਲਕਿ ਪਿੰਡਾਂ ਦੀ ਨੁਹਾਰ ਬਦਲਣ ਵਾਲੀਆਂ ਸ਼ਖ਼ਸੀਅਤਾਂ ਦਾ ਪਿੰਡ ਵਿੱਚ ਵਿਸ਼ੇਸ਼ ਥਾਂ ‘ਤੇ ਨਾਮਕਰਨ ਕੀਤਾ ਜਾਵੇਗਾ।
Check Also
ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ
ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਵਿੱਚ …