ਰਿਫ਼ਾਈਨਰੀ ਨੂੰ ਨਿਸ਼ਾਨਾ ਬਣਾਉਣ ਦੀ ਤਾਕ ਵਿਚ ਹਨ ਅੱਤਵਾਦੀ
ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਵਿਚ ਅੱਤਵਾਦੀ ਹਮਲੇ ਦੇ ਖਤਰੇ ਨੂੰ ਦੇਖਦਿਆਂ ਸੁਰੱਖਿਆ ਸਖਤ ਕਰ ਦਿੱਤੀ ਹੈ ਅਤੇ ਅਲਰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਅੱਤਵਾਦੀ ਦੇਸ਼ ਵਿੱਚ ਆਇਲ ਰਿਫ਼ਾਈਨਰੀ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਹਨ। ਇਸ ਸਾਜ਼ਿਸ਼ ਦਾ ਖ਼ੁਲਾਸਾ ਉਸ ਵੇਲੇ ਹੋਇਆ ਜਦੋਂ ਖੁਫੀਆ ਏਜੰਸੀਆਂ ਨੇ ਇੱਕ ਫ਼ੋਨ ਕਾਲ ਰਿਕਾਰਡ ਕੀਤੀ।
ਏਜੰਸੀਆਂ ਨੂੰ ਇਹ ਪਤਾ ਲੱਗਿਆ ਕਿ ਸਰਜੀਕਲ ਸਟ੍ਰਾਈਕ ਦਾ ਬਦਲਾ ਲੈਣ ਲਈ ਅੱਤਵਾਦੀ ਆਇਲ ਰਿਫ਼ਾਈਨਰੀ ਨੂੰ ਨਿਸ਼ਾਨਾ ਬਣਾ ਸਕਦੇ ਹਨ। ਇਸ ਨੂੰ ਦੇਖਦਿਆਂ ਜਿੱਥੇ-ਜਿੱਥੇ ਆਇਲ ਰਿਫ਼ਾਈਨਰੀ ਹੈ, ਉੱਥੇ-ਉੱਥੇ ਅਲਰਟ ਜਾਰੀ ਕੀਤਾ ਗਿਆ ਹੈ ਤੇ ਸੁਰੱਖਿਆ ਵਧਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।ઠਜਾਣਕਾਰੀ ਮੁਤਾਬਕ ਖੁਫੀਆ ਰਿਪੋਰਟ ਦੇ ਆਧਾਰ ‘ਤੇ ਅਜਿਹੇ 80 ਤੋਂ ਜ਼ਿਆਦਾ ਸਵੰਦੇਨਸ਼ੀਲ ਥਾਵਾਂ ਦੀ ਪਹਿਚਾਣ ਕੀਤੀ ਗਈ ਹੈ, ਜਿੱਥੇ ਅੱਤਵਾਦੀ ਹਮਲੇ ਦਾ ਖਤਰਾ ਹੈ। ਹਮਲੇ ਦੇ ਖਦਸ਼ੇ ਵਿੱਚ ਕਿਸੇ ਵੀ ਹੰਗਾਮੀ ਹਾਲਾਤ ਤੋਂ ਨਜਿੱਠਣ ਲਈ ਸੁਰੱਖਿਆ ਬਲਾਂ ਨੂੰ ਪੂਰੀ ਤਰ੍ਹਾਂ ਤਿਆਰ ਕਰ ਲਿਆ ਗਿਆ ਹੈ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …