16.2 C
Toronto
Thursday, August 20, 2026
spot_img
Homeਪੰਜਾਬਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤਚੰਡੀਗੜ੍ਹ ‘ਚ ਕੋਠੀ ਹੜੱਪਣ ਦੇ ਮਾਮਲੇ ਵਿਚ ਮਿਲੀ ਜ਼ਮਾਨਤ
ਚੰਡੀਗੜ੍ਹ : ਪੰਜਾਬ ਦੇ ਵਿਵਾਦਤ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਵਿਜੀਲੈਂਸ ਨੇ ਸੁਮੇਧ ਸੈਣੀ ਖਿਲਾਫ ਚੰਡੀਗੜ੍ਹ ਦੇ ਸੈਕਟਰ 20 ‘ਚ ਜਾਅਲੀ ਕਾਗਜ਼ਾਂ ‘ਤੇ ਕੋਠੀ ਹੜੱਪਣ ਦੇ ਆਰੋਪ ਵਿਚ ਮਾਮਲਾ ਦਰਜ ਕੀਤਾ ਸੀ। ਇਸੇ ਮਾਮਲੇ ਵਿਚ ਹਾਈਕੋਰਟ ਨੇ ਸੁਮੇਧ ਸੈਣੀ ਨੂੰ ਅਗਾਊਂ ਜ਼ਮਾਨਤ ਦਿੱਤੀ ਹੈ। ਅਦਾਲਤ ਨੂੰ ਦੱਸਿਆ ਗਿਆ ਹੈ ਕਿ ਸੁਮੇਧ ਸੈਣੀ ਜਾਂਚ ਵਿਚ ਪੂਰਾ ਸਹਿਯੋਗ ਕਰ ਰਹੇ ਹਨ ਅਤੇ ਜਾਂਚ ਏਜੰਸੀ ਵਲੋਂ ਦਿੱਤੀ ਗਈ ਸਵਾਲਾਂ ਦੀ ਸੂਚੀ ਵਿਚ ਪੁੱਛੇ ਗਏ ਸਾਰੇ ਸਵਾਲਾਂ ਦੇ ਜਵਾਬ ਉਨ੍ਹਾਂ ਨੇ ਦੇ ਦਿੱਤੇ ਹਨ। ਜਿਸ ਦੇ ਅਧਾਰ ‘ਤੇ ਹਾਈਕੋਰਟ ਨੇ ਸੁਮੇਧ ਸੈਣੀ ਨੂੰ ਅਗਾਊਂ ਜ਼ਮਾਨਤ ਦਿੱਤੀ ਹੈ। ਧਿਆਨ ਰਹੇ ਕਿ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਹੁਦੇ ‘ਤੇ ਰਹਿੰਦਿਆਂ ਵੀ ਹਮੇਸ਼ਾ ਹੀ ਵਿਵਾਦਾਂ ਵਿਚ ਰਹੇ ਹਨ।

RELATED ARTICLES
POPULAR POSTS