ਅੰਮ੍ਰਿਤਸਰ : ਭਾਰਤ ਦੇ ਵੱਖ-ਵੱਖ ਸੂਬਿਆਂ ਅਤੇ ਬਾਹਰੀ ਮੁਲਕਾਂ ਤੋਂ ਪੰਜਾਬ ਆਉਣ ਵਾਲੇ ਸੈਲਾਨੀਆਂ ਅਤੇ ਯਾਤਰੂਆਂ ਲਈ ਅੰਮ੍ਰਿਤਸਰ ਪਹਿਲੀ ਪਸੰਦ ਬਣਿਆ ਹੋਇਆ ਹੈ। ਟੂਰਿਜ਼ਮ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਿਕ ਅੰਮ੍ਰਿਤਸਰ ‘ਚ ਪਿਛਲੇ 12 ਵਰ੍ਹਿਆਂ ਦੌਰਾਨ ਦੇਸ਼-ਵਿਦੇਸ਼ ਤੋਂ ਕੁੱਲ 20 ਕਰੋੜ 96 ਲੱਖ 73 ਹਜ਼ਾਰ 244 ਸੈਲਾਨੀ ਤੇ ਸ਼ਰਧਾਲੂ ਅੰਮ੍ਰਿਤਸਰ ਪਹੁੰਚੇ ਹਨ। ਇਨ੍ਹਾਂ ‘ਚ ਵੱਡੀ ਗਿਣਤੀ ਉਨ੍ਹਾਂ ਸ਼ਰਧਾਲੂਆਂ ਦੀ ਹੈ, ਜੋ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਪਹੁੰਚਣ ਵਾਲੇ ਸੈਲਾਨੀਆਂ ਅਤੇ ਯਾਤਰੂਆਂ ਦੀ ਵਾਹਗਾ ਸਰਹੱਦ ਦੂਜੀ ਪਸੰਦ ਹੈ ਅਤੇ ਉੱਥੇ ਰੋਜ਼ਾਨਾ ਰਾਸ਼ਟਰੀ ਝੰਡਾ ਉਤਾਰਨ ਦੀ ਰਸਮ ‘ਚ ਸ਼ਾਮਲ ਹੋਣ ਲਈ ਹਜ਼ਾਰਾਂ ਲੋਕ ਪਹੁੰਚ ਰਹੇ ਹਨ।