ਕਿਹਾ : ਨਜਾਇਜ਼ ਮਾਈਨਿੰਗ ’ਚ ਰਾਜਨੀਤਿਕ ਆਗੂ ਅਤੇ ਕੁਝ ਪੱਤਰਕਾਰ ਵੀ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਨਜਾਇਜ਼ ਮਾਈਨਿੰਗ ’ਤੇ ਪੰਜਾਬ ਸਰਕਾਰ ਨੇ ਪਹਿਲਾਂ ਹੀ ਰੋਕ ਲਗਾਈ ਹੋਈ ਹੈ, ਉਥੇ ਹੀ ਐਨਜੀਟੀ ਦੀ ਗਾਈਡਲਾਈਜ਼ ਅਨੁਸਾਰ ਮੌਨਸੂਨ ਦੇ ਸਮੇਂ ਕੋਈ ਵੀ ਲੀਗਲ ਖੱਡ ਵੀ ਨਹੀਂ ਚਲ ਸਕਦੀ। ਪ੍ਰੰਤੂ ਫਿਰ ਵੀ ਪੰਜਾਬ ਅੰਦਰ ਖਾਸ ਕਰਕੇ ਲੁਧਿਆਣਾ ’ਚ ਨਜਾਇਜ਼ ਮਾਈਨਿੰਗ ਹੋ ਰਹੀ ਹੈ ਅਤੇ ਦੇਰ-ਸਵੇਰੇ ਸਤਲੁਜ ਦਰਿਆ ਵਿਚੋਂ ਰੇਤ ਦੇ ਟਿੱਪਰ ਨਿਕਲ ਰਹੇ ਹਨ, ਜਿਸ ’ਤੇ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ’ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ’ਚ ਵੈਸੇ ਤਾਂ ਹਰ ਇਕ ਖੱਡ ਬੰਦ ਕਰਵਾ ਦਿੱਤੀ ਗਈ ਹੈ ਪੰ੍ਰਤੂ ਫਿਰ ਵੀ ਜੇਕਰ ਕਿਤੇ ਨਜਾਇਜ਼ ਖੱਡ ਚੱਲ ਰਹੀ ਹੈ ਤਾਂ ਸਰਕਾਰ ਉਨ੍ਹਾਂ ਨੂੰ ਤੁਰੰਤ ਬੰਦ ਕਰਵਾਉਣ ਜਾ ਰਹੀ ਹੈ ਅਤੇ ਕਿਸੇ ਵੀ ਹਾਲਤ ਵਿਚ ਨਜਾਇਜ਼ ਮਾਈਨਿੰਗ ਨੂੰ ਸਹਿਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਤੂਬਰ ਮਹੀਨੇ ਦੇ ਪਹਿਲੇ ਹਫ਼ਤੇ ਹੀ ਆਮ ਆਦਮੀ ਪਾਰਟੀ ਲੋਕਾਂ ਨੂੰ ਸਸਤਾ ਰੇਤਾ ਅਤੇ ਬਜਰੀ ਮੁਹੱਈਆ ਕਰਵਾਉਣ ਜਾ ਰਹੀ ਹੈ ਤਾਂ ਜੋ ਲੋਕ ਆਪਣੇ ਸੁਪਨਿਆਂ ਦਾ ਘਰ ਬਣਾ ਸਕਣ। ਸਰਕਾਰ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਲੋਕਾਂ ਨੂੰ 9 ਰੁਪਏ ਫੁੱਟ ਰੇਤਾ ਮੁਹੱਈਆ ਕਰਵਾਇਆ ਜਾਵੇ ਅਤੇ ਵਿਚੋਲਿਆਂ ਦੀ ਵਿਚੋਂ ਛੁੱਟੀ ਕੀਤੀ ਜਾਵੇਗੀ। ਹਰਜੋਤ ਬੈਂਸ ਨੇ ਕਿਹਾ ਕਿ ਨਜਾਇਜ਼ ਮਾਈਨਿੰਗ ਦੇ ਮਾਮਲੇ ’ਚ ਕੁਝ ਰਾਜਨੀਤਿਕ ਆਗੂਆਂ ਅਤੇ ਕੁਝ ਪੱਤਰਕਾਰਾਂ ਦੀ ਸ਼ਮੂਲੀਅਤ ਸਾਹਮਣੇ ਆ ਰਹੀ ਹੈ। ਸਰਕਾਰ ਵੱਲੋਂ ਇਸ ਕਾਲੇ ਕਾਰੋਬਾਰ ਨਾਲ ਜੁੜੇ ਲੋਕਾਂ ਸਬੰਧੀ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ ਅਤੇ ਨਾਂ ਸਾਹਮਣੇ ਆਉਣ ’ਤੇ ਸਬੰਧਤ ਵਿਅਕਤੀਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
Check Also
ਦ ਗ੍ਰੇਟ ਇੰਡੀਅਨ ਕਪਿਲ ਸ਼ੋਅ ’ਚ ਮੁੜ ਇਕੱਠੇ ਨਜ਼ਰ ਆਉਣਗੇ ਨਵਜੋਤ ਸਿੱਧੂ ਤੇ ਕਪਿਲ ਸ਼ਰਮਾ
ਨਵੇਂ ਸੀਜ਼ਨ ਦਾ ਪਹਿਲਾ ਸ਼ੋਅ 21 ਜੂਨ ਤੋਂ ਹੋ ਰਿਹਾ ਹੈ ਸ਼ੁਰੂ ਅੰਮਿ੍ਰਤਸਰ/ਬਿਊਰੋ ਨਿਊਜ਼ : …