ਕਿਹਾ : ਆਰੋਪੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ
ਚੰਡੀਗੜ੍ਹ/ਬਿੳੂਰੋ ਨਿੳੂਜ਼
ਚੰਡੀਗੜ੍ਹ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨਾਲ ਹੋਈ ਕੋਝੀ ਹਰਕਤ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਇਹ ਇਕ ਗੰਭੀਰ ਅਤੇ ਸੰਵੇਦਨਸ਼ੀਲ ਮੁੱਦਾ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਫੋਰੈਂਸਿਕ ਜਾਂਚ ਕੀਤੀ ਹੈ ਅਤੇ ਦੋਸ਼ੀਆਂ ਨੂੰ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਤੋਂ ਗਿ੍ਰਫਤਾਰ ਕੀਤਾ ਗਿਆ ਹੈ ਅਤੇ ਸਾਡੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ’ਤੇ ਮੌਜੂਦ ਹਨ। ਰਾਘਵ ਚੱਢਾ ਨੇ ਕਿਹਾ ਕਿ ਆਰੋਪੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਧਰ ਦੂਜੇ ਪਾਸੇ ਚੰਡੀਗੜ੍ਹ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਦੀ ਨਹਾਉਂਦੇ ਸਮੇਂ ਦੀ ਵੀਡੀਓ ਵਾਇਰਲ ਹੋਣ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਵੀ ਸਖਤ ਨੋਟਿਸ ਲਿਆ ਹੈ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰੂ ਅਪੀਲ ਕੀਤੀ ਕਿ ਉਹ ਅਫਵਾਹਾਂ ਵੱਲ ਧਿਆਨ ਨਾ ਦੇਣ।