2.1 C
Toronto
Wednesday, November 12, 2025
spot_img
Homeਪੰਜਾਬਚੰਡੀਗੜ੍ਹ ਯੂਨੀਵਰਸਿਟੀ ਦਾ ਹੋਸਟਲ ਛੱਡ ਕੇ ਘਰ ਪਰਤਣ ਲੱਗੀਆਂ ਵਿਦਿਆਰਥਣਾਂ

ਚੰਡੀਗੜ੍ਹ ਯੂਨੀਵਰਸਿਟੀ ਦਾ ਹੋਸਟਲ ਛੱਡ ਕੇ ਘਰ ਪਰਤਣ ਲੱਗੀਆਂ ਵਿਦਿਆਰਥਣਾਂ

6 ਦਿਨ ਤੱਕ ਨਹੀਂ ਹੋਵੇਗੀ ਪੜ੍ਹਾਈ
ਚੰਡੀਗੜ੍ਹ/ਬਿੳੂਰੋ ਨਿੳੂਜ਼
ਮੁਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ ਵਿਚ ਪੜ੍ਹਨ ਵਾਲੀਆਂ 60 ਤੋਂ ਜ਼ਿਆਦਾ ਵਿਦਿਆਰਥਣਾਂ ਦੇ ਨਹਾਉਣ ਦਾ ਵੀਡੀਓ ਵਾਇਰਲ ਹੋਣ ਦਾ ਮਾਮਲਾ ਗੰਭੀਰ ਅਤੇ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਮਾਮਲੇ ਵਿਚ ਵਿਦਿਆਰਥੀਆਂ ਦਾ ਧਰਨਾ ਵੀ ਪੁਲਿਸ ਪ੍ਰਸ਼ਾਸਨ ਨਾਲ ਸਮਝੌਤੇ ਤੋਂ ਬਾਅਦ ਲੰਘੀ ਦੇਰ ਰਾਤ ਡੇਢ ਵਜੇ ਖਤਮ ਹੋ ਗਿਆ। ਰੋਪੜ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਮੋਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਜਾਣਗੀਆਂ। ਯੂਨੀਵਰਸਿਟੀ ਵਿਚ 24 ਸਤੰਬਰ ਤੱਕ ਨਾਨ ਟੀਚਿੰਗ ਡੇਅ ਐਲਾਨ ਦਿੱਤਾ ਗਿਆ ਹੈ ਅਤੇ ਹੁਣ 6 ਦਿਨਾਂ ਤੱਕ ਯੂਨੀਵਰਸਿਟੀ ’ਚ ਪੜ੍ਹਾਈ ਨਹੀਂ ਹੋਵੇਗੀ। ਇਸ ਗੰਭੀਰ ਮਾਮਲੇ ਨੂੰ ਦੇਖ ਕੇ ਸਹਿਮੀਆਂ ਵਿਦਿਆਰਥਣਾਂ ਨੇ ਹੋਸਟਲ ਖਾਲੀ ਕਰਨੇ ਸ਼ੁਰੂ ਕਰ ਦਿੱਤੇ ਹਨ। ਵਿਦਿਆਰਥੀਆਂ ਦੇ ਮਾਪੇ ਆਪਣੇ ਬੱਚਿਆਂ ਨੂੰ ਲੈਣ ਲਈ ਸਵੇਰੇ ਹੀ ਯੂਨੀਵਰਸਿਟੀ ਪਹੁੰਚ ਗਏ ਸਨ। ਇਸ ਮਾਮਲੇ ਵਿਚ ਆਰੋਪੀ ਦੋ ਨੌਜਵਾਨਾਂ ਨੂੰ ਹਿਮਾਚਲ ਪੁਲਿਸ ਨੇ ਦੇਰ ਰਾਤ ਗਿ੍ਰਫਤਾਰ ਕਰ ਲਿਆ ਸੀ। ਇਨ੍ਹਾਂ ਵਿਚੋਂ ਇਕ ਨੌਜਵਾਨ ਨੂੰ ਸ਼ਿਮਲਾ ਤੋਂ ਅਤੇ ਦੂਜੇ ਨੂੰ ਰੋਹੜੂ ਤੋਂ ਗਿ੍ਰਫਤਾਰ ਕਰ ਲਿਆ ਗਿਆ। ਇਸੇ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਨੇ ਰਾਤ ਸਮੇਂ ਮੋਬਾਇਲਾਂ ਦੀਆਂ ਲਾਈਟਾਂ ਜਲਾ ਕੇ ਰੋਸ ਪ੍ਰਦਰਸ਼ਨ ਕੀਤਾ। ਧਿਆਨ ਰਹੇ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਵੀ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸਮਰਥਨ ਕਰਨ ਲਈ ਪਹੁੰਚ ਗਏ ਸਨ।

RELATED ARTICLES
POPULAR POSTS