Breaking News
Home / ਭਾਰਤ / ਰਾਹੁਲ ਨੂੰ ਕਾਂਗਰਸ ਪ੍ਰਧਾਨ ਬਣਾਉਣ ਲਈ ਪੰਜ ਰਾਜਾਂ ’ਚ ਮਤਾ ਪਾਸ

ਰਾਹੁਲ ਨੂੰ ਕਾਂਗਰਸ ਪ੍ਰਧਾਨ ਬਣਾਉਣ ਲਈ ਪੰਜ ਰਾਜਾਂ ’ਚ ਮਤਾ ਪਾਸ

17 ਅਕਤੂਬਰ ਨੂੰ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਹੋਣੀ ਹੈ ਚੋਣ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਪਾਰਟੀ ਅੰਦਰ ਸਰਗਰਮੀਆਂ ਵਧੀਆਂ ਹੋਈਆਂ ਹਨ। ਇਸੇ ਦੌਰਾਨ ਰਾਜਸਥਾਨ, ਗੁਜਰਾਤ, ਛੱਤੀਸਗੜ੍ਹ ਤੋਂ ਬਾਅਦ ਬਿਹਾਰ ਅਤੇ ਤਾਮਿਲਨਾਡੂ ਕਾਂਗਰਸ ਕਮੇਟੀ ਨੇ ਵੀ ਰਾਹੁਲ ਗਾਂਧੀ ਨੂੰ ਪਾਰਟੀ ਦੀ ਕਮਾਨ ਸੌਂਪਣ ਦੇ ਸਬੰਧ ਵਿਚ ਮਤਾ ਪਾਸ ਕੀਤਾ ਹੈ। ਕਾਂਗਰਸ ਪ੍ਰਧਾਨ ਦੀ ਚੋਣ ਲਈ ਆਉਂਦੀ 23 ਸਤੰਬਰ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ, ਜਦਕਿ 17 ਅਕਤੂਬਰ ਨੂੰ ਚੋਣ ਹੋਣੀ ਹੈ। ਹਾਲਾਂਕਿ, ਪਾਰਟੀ ਅੰਦਰ ਹੁਣ ਤੱਕ ਕਿਸੇ ਇਕ ਨਾਮ ਨੂੰ ਲੈ ਕੇ ਸਹਿਮਤੀ ਨਹੀਂ ਬਣੀ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਇਕ ਪ੍ਰੈਸ ਕਾਨਫਰੰਸ ਵਿਚ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਚੋਣਾਂ ਤੋਂ ਬਾਅਦ ਮੈਂ ਤੁਹਾਨੂੰ ਇਸ ਸਬੰਧੀ ਜਵਾਬ ਦਿਆਂਗਾ। ਉਧਰ ਦੂਜੇ ਪਾਸੇ ਕਾਂਗਰਸ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਸੀਨੀਅਰ ਆਗੂ ਸ਼ਸ਼ੀ ਥਰੂਰ ਨੇ ਅੱਜ ਸੋਮਵਾਰ ਨੂੰ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨਾਲ ਉਨ੍ਹਾਂ ਦੀ ਨਵੀਂ ਦਿੱਲੀ ਸਥਿਤ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਹਾਲਾਂਕਿ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਬੈਠਕ ਦੌਰਾਨ ਕੀ ਵਿਚਾਰ-ਚਰਚਾ ਹੋਈ ਹੈ। ਇਸੇ ਦੌਰਾਨ ਸਿਆਸੀ ਹਲਕਿਆਂ ਵਿਚ ਚਰਚਾ ਵੀ ਛਿੜ ਗਈ ਹੈ ਕਿ ਸ਼ਸ਼ੀ ਥਰੂਰ ਵੀ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ ਲੜ ਸਕਦੇ ਹਨ ਅਤੇ ਇਸ ਲਈ ਨਾਮਜ਼ਦਗੀਆਂ ਵੀ 25 ਸਤੰਬਰ ਤੋਂ ਸ਼ੁਰੂ ਹੋ ਜਾਣੀਆਂ ਹਨ।

Check Also

ਗੁਜਰਾਤ ਦੀ ਵਿਸਾਵਦਰ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਨੇ ਜਿੱਤੀ

ਕੇਰਲ ’ਚ ਕਾਂਗਰਸ ਪਾਰਟੀ ਨੇ ਜਿੱਤ ਕੀਤੀ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਸਮੇਤ ਚਾਰ …