Breaking News
Home / ਪੰਜਾਬ / ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਅਮਰਿੰਦਰ ਨੂੰ ਦੱਸਿਆ ਚੱਲਿਆ ਹੋਇਆ ਕਾਰਤੂਸ

ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਅਮਰਿੰਦਰ ਨੂੰ ਦੱਸਿਆ ਚੱਲਿਆ ਹੋਇਆ ਕਾਰਤੂਸ

‘ਆਪ’ ਸਰਕਾਰ ਨੂੰ ਵੀ ਲਿਆ ਨਿਸ਼ਾਨੇ ’ਤੇ
ਜਲੰਧਰ/ਬਿੳੂਰੋ ਨਿੳੂਜ਼
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਵਲੋਂ ਅੱਜ ਜਲੰਧਰ ’ਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਕ ਚੱਲਿਆ ਹੋਇਆ ਕਾਰਤੂਸ ਹੈ। ਬਾਜਵਾ ਨੇ ਕੈਪਟਨ ਦੀ ਭਾਜਪਾ ’ਚ ਸ਼ਮੂਲੀਅਤ ਬਾਰੇ ਕਿਹਾ ਕਿ ਉਨ੍ਹਾਂ ਨੂੰ ਇਸ ਦੀ ਖੁਸ਼ੀ ਹੈ। ਇਸੇ ਦੌਰਾਨ ਬਾਜਵਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀ ਨਿਸ਼ਾਨੇ ’ਤੇ ਲਿਆ। ‘ਆਪ’ ਆਗੂਆਂ ਨੂੰ ਕਰੋੜਾਂ ਰੁਪਏ ਵਿਚ ਖਰੀਦਣ ਦੇ ਸਵਾਲ ’ਤੇ ਬਾਜਵਾ ਨੇ ਕਿਹਾ ਕਿ ਇਹ ਸਿਰਫ ਆਮ ਆਦਮੀ ਪਾਰਟੀ ਵਲੋਂ ਅਫਵਾਹ ਫੈਲਾ ਕੇ ਲੋਕਾਂ ਦਾ ਧਿਆਨ ਭਟਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ‘ਆਪ’ ਦੇ ਵਿਧਾਇਕਾਂ ਨੂੰ ਕਿਉਂ ਖਰੀਦੇਗੀ, ਜਿਨ੍ਹਾਂ ਦੀ ਕੋਈ ਹੋਂਦ ਹੀ ਨਹੀਂ ਹੈ। ਬਾਜਵਾ ਨੇ ਇਹ ਵੀ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਵਿਖੇ ਪੰਜਾਬ ਦੇ ‘ਆਪ’ ਵਿਧਾਇਕਾਂ ਨਾਲ ਮੀਟਿੰਗ ਕੀਤੀ ਹੈ, ਪਰ ਇਸ ਮੀਟਿੰਗ ਵਿਚ ‘ਆਪ’ ਵਿਧਾਇਕ ਕੁੰਵਰਵਿਜੇ ਪ੍ਰਤਾਪ ਨਹੀਂ ਪਹੁੰਚੇ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੁੰਵਰ ਵਿਜੇ ਪ੍ਰਤਾਪ ਨੂੰ ਸਟਾਰ ਬਣਾ ਕੇ ਪ੍ਰਚਾਰ ਕੀਤਾ ਗਿਆ ਅਤੇ ਹੁਣ ਉਨ੍ਹਾਂ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ।

 

Check Also

ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਹਰਿਆਣਾ ਪੁਲਿਸ ’ਤੇ ਚੁੱਕੇ ਸਵਾਲ

ਕਿਹਾ : ਅੰਬਾਲਾ ’ਚ ਧਾਰਾ 163 ਲੱਗੀ ਹੋਣ ਦੇ ਬਾਵਜੂਦ ਸਤਿੰਦਰ ਸਤਰਾਜ ਦਾ ਪ੍ਰੋਗਰਾਮ ਕਿਵੇਂ …