14.6 C
Toronto
Sunday, September 14, 2025
spot_img
Homeਪੰਜਾਬਚੰਡੀਗੜ੍ਹ ਯੂਨੀਵਰਸਿਟੀ ਮਾਮਲੇ ’ਚ ਤਿੰਨੋਂ ਮੁਲਜ਼ਮ 7 ਦਿਨ ਦੇ ਰਿਮਾਂਡ ’ਤੇ

ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ’ਚ ਤਿੰਨੋਂ ਮੁਲਜ਼ਮ 7 ਦਿਨ ਦੇ ਰਿਮਾਂਡ ’ਤੇ

ਜੀਐਨਡੀਯੂ ਅੰਮਿ੍ਰਤਸਰ ’ਚ ਵੀ ਵਿਦਿਆਰਥੀਆਂ ਨੇ ਕੱਢਿਆ ਰੋਸ ਮਾਰਚ
ਖਰੜ/ਬਿੳੂਰੋ ਨਿੳੂਜ਼
ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ’ਚ ਗਿ੍ਰਫਤਾਰ ਤਿੰਨੋਂ ਮੁਲਜ਼ਮਾਂ ਨੂੰ ਖਰੜ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਜਿਥੋਂ ਅਦਾਲਤ ਨੇ ਇਨ੍ਹਾਂ ਤਿੰਨੋ ਮੁਲਜ਼ਮਾਂ ਨੂੰ 7 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ਵਿਚ ਪੁਲਿਸ ਨੇ ਸ਼ਿਮਲਾ ਤੋਂ ਦੋ ਨੌਜਵਾਨਾਂ ਨੂੰ ਗਿ੍ਰਫਤਾਰ ਕੀਤਾ ਸੀ, ਜਦੋਂ ਕਿ ਪੁਲਿਸ ਨੇ ਮੁਲਜ਼ਮ ਲੜਕੀ ਨੂੰ ਪਹਿਲਾਂ ਹੀ ਹਿਰਾਸਤ ਵਿਚ ਲੈ ਲਿਆ ਸੀ। ਇਸੇ ਦੌਰਾਨ ਮੁਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ ਵਿਚ ਹੋਈ ਘਟਨਾ ਦੀ ਅੱਗ ਸੂਬੇ ਦੀਆਂ ਹੋਰ ਯੂਨੀਵਰਸਿਟੀਆਂ ਤੱਕ ਵੀ ਪਹੁੰਚਣੀ ਸ਼ੁਰੂ ਹੋ ਗਈ ਹੈ। ਅੰਮਿ੍ਰਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਇਨਸਾਫ ਦੀ ਮੰਗ ਕਰਦਿਆਂ ਰੋਸ ਮਾਰਚ ਕੀਤਾ। ਵਿਦਿਆਰਥੀਆਂ ਨੇ ਇਸ ਮੌਕੇ ਹੱਥਾਂ ਵਿਚ ਬੈਨਰ ਵੀ ਫੜੇ ਹੋਏ ਸਨ।

 

RELATED ARTICLES
POPULAR POSTS