ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ’ਚ ਹੋਇਆ ਰਲੇਵਾਂ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਨਵੀਂ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਇਸਦੇ ਨਾਲ ਹੀ ਕੈਪਟਨ ਅਮਰਿੰਦਰ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਵੀ ਭਾਜਪਾ ਵਿਚ ਰਲੇਵਾਂ ਹੋ ਗਿਆ ਹੈ। ਕੇਂਦਰੀ ਮੰਤਰੀ ਨਰਿੰਦਰ ਤੋਮਰ ਅਤੇ ਕਿਰਨ ਰਿਜੀਜੂ ਦੀ ਹਾਜ਼ਰੀ ਵਿਚ ਕੈਪਟਨ ਅਮਰਿੰਦਰ ਦੀ ਭਾਜਪਾ ਵਿਚ ਸ਼ਮੂਲੀਅਤ ਹੋਈ ਹੈ। ਇਸ ਮੌਕੇ ਭਾਜਪਾ ਦਾ ਹੋਰ ਕੋਈ ਸੀਨੀਅਰ ਆਗੂ ਹਾਜ਼ਰ ਨਹੀਂ ਸੀ, ਹਾਲਾਂਕਿ ਪਹਿਲਾਂ ਇਹ ਕਿਹਾ ਗਿਆ ਸੀ ਕਿ ਕੈਪਟਨ ਅਮਰਿੰਦਰ ਵੱਡੇ ਨੇਤਾਵਾਂ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਸਵੇਰੇ ਭਾਜਪਾ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ ਸੀ।