-6.4 C
Toronto
Monday, January 19, 2026
spot_img
Homeਦੁਨੀਆਵਰਲਡ ਬੈਂਕ ਵਲੋਂ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ ਨੂੰ ਮਨਜ਼ੂਰੀ

ਵਰਲਡ ਬੈਂਕ ਵਲੋਂ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ ਨੂੰ ਮਨਜ਼ੂਰੀ

ਅੰਮਿ੍ਰਤਸਰ ਅਤੇ ਲੁਧਿਆਣਾ ਵਿੱਚ 24 ਘੰਟੇ ਪਾਣੀ ਦੀ ਸਪਲਾਈ ਜਾਰੀ ਰੱਖਣ ’ਤੇ ਵੀ ਹੋਵੇਗਾ ਕੰਮ
ਵਾਸ਼ਿੰਗਟਨ/ਬਿੳੂਰੋ ਨਿੳੂਜ਼
ਵਰਲਡ ਬੈਂਕ ਦੇ ਕਾਰਜਕਾਰੀ ਪ੍ਰਬੰਧਕੀ ਮੰਡਲ ਨੇ ਪੰਜਾਬ ਨੂੰ ਆਪਣੇ ਵਿੱਤੀ ਸਰੋਤਾਂ ਦੇ ਬਿਹਤਰ ਪ੍ਰਬੰਧਨ ਅਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਕਰਨ ਵਿੱਚ ਮਦਦ ਕਰਨ ਲਈ 150 ਮਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਦੀ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰੀ ਵਿੱਤੀ ਸੰਸਥਾ ਨੇ ਇਹ ਜਾਣਕਾਰੀ ਇਕ ਬਿਆਨ ਜਾਰੀ ਕਰਦਿਆਂ ਦਿੱਤੀ। ਵਿਸ਼ਵ ਬੈਂਕ ਦੀ ਡਾਇਰੈਕਟਰ ਅਗਸਟੇ ਤਾਨੋ ਨੇ ਕਿਹਾ ਕਿ ਵਿਸ਼ਵ ਬੈਂਕ ਵਲੋਂ ਸਮੇਂ-ਸਮੇਂ ’ਤੇ ਅਜਿਹੀ ਸਹਾਇਤਾ ਰਾਸ਼ੀ ਜਾਰੀ ਕੀਤੀ ਜਾਂਦੀ ਹੈ। ਇਹ ਯੋਜਨਾ ਦੋ ਪੜਾਵਾਂ ਵਿਚ ਲਾਗੂ ਕੀਤੀ ਜਾਵੇਗੀ। ਪਹਿਲੇ ਪੜਾਅ ਹੇਠ ਸੇਵਾ ਮੁਹੱਈਆ ਕਰਵਾਉਣ ਵਿਚ ਸੁਧਾਰ ਕਰਨ ਲਈ ਨਗਰ ਨਿਗਮਾਂ ਵਿਚ ਇਹ ਯੋਜਨਾ ਲਾਗੂ ਕੀਤੀ ਜਾਵੇਗੀ। ਇਸ ਤਹਿਤ ਅੰਮਿ੍ਰਤਸਰ ਅਤੇ ਲੁਧਿਆਣਾ ਵਿੱਚ ਵੱਡੀ ਗਿਣਤੀ ਲੋਕਾਂ ਨੂੰ 24 ਘੰਟੇ ਪਾਣੀ ਦੀ ਸਪਲਾਈ ਜਾਰੀ ਰੱਖਣ ’ਤੇ ਕੰਮ ਕੀਤਾ ਜਾਵੇਗਾ। ਵਿਸ਼ਵ ਬੈਂਕ ਅਨੁਸਾਰ ਇਹ ਕਰਜ਼ 15 ਸਾਲਾਂ ਲਈ ਦਿੱਤਾ ਗਿਆ ਹੈ ਜਿਸ ਵਿਚ 6 ਮਹੀਨਿਆਂ ਦੀ ਛੋਟ ਵੀ ਦਿੱਤੀ ਗਈ ਹੈ।

RELATED ARTICLES
POPULAR POSTS