Breaking News
Home / ਪੰਜਾਬ / ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਤੋਂ ਵਿਜੀਲੈਂਸ ਨੇ ਕੀਤੀ 2 ਘੰਟੇ ਪੁੱਛਗਿੱਛ

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਤੋਂ ਵਿਜੀਲੈਂਸ ਨੇ ਕੀਤੀ 2 ਘੰਟੇ ਪੁੱਛਗਿੱਛ

ਮਾਮਲਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ
ਮੋਹਾਲੀ/ਬਿਊਰੋ ਨਿਊਜ਼ : ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਅੱਜ ਮੋਹਾਲੀ ਸਥਿਤ ਵਿਜੀਲੈਂਸ ਦੇ ਦਫ਼ਤਰ ਵਿਚ ਪੇਸ਼ ਹੋਏ। ਜਿੱਥੇ ਵਿਜੀਲੈਂਸ ਨੇ ਅਰੋੜਾ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਉਨ੍ਹਾਂ ਕੋਲੋਂ ਲਗਭਗ 2 ਘੰਟੇ ਪੁੱਛਗਿੱਛ ਕੀਤੀ। ਪੁੱਛਗਿੱਛ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਵਿਜੀਲੈਂਸ ਦੇ ਅਧਿਕਾਰੀਆਂ ਨੇ ਉਨ੍ਹਾਂ ਕੋਲੋਂ ਉਨ੍ਹਾਂ ਦੀ ਚੱਲ-ਅਚੱਲ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਹੈ। ਜਿਸ ਸਬੰਧੀ ਉਨ੍ਹਾਂ ਵਿਜੀਲੈਂਸ ਨੂੰ ਦੱਸਿਆ ਕਿ ਚੋਣ ਲੜਨ ਸਮੇਂ ਦਿੱਤੇ ਗਏ ਐਫੀਡੇਵਿਟ ’ਚ ਜ਼ਮੀਨ, ਜਾਇਦਾਦ ਅਤੇ ਹੋਰ ਸੰਪੰਤੀ ਬਾਰੇ ਪੂਰਾ ਵੇਰਵਾ ਦਿੱਤਾ ਗਿਆ ਅਤੇ ਮੇਰੇ ਵੱਲੋਂ ਕੁੱਝ ਵੀ ਛੁਪਾਇਆ ਨਹੀਂ ਗਿਆ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਲਈ ਅੱਜ ਵਿਜੀਲੈਂਸ ਨੇ ਮੈਨੂੰ ਬੁਲਾਇਆ ਸੀ ਅਤੇ ਮੇਰੇ ਕੋਲੋਂ ਉਨ੍ਹਾਂ ਜੋ ਵੀ ਸਵਾਲ ਪੁੱਛੇ ਮੈਂ ਉਨ੍ਹਾਂ ਦਾ ਜਵਾਬ ਦਿੱਤਾ ਅਤੇ ਅੱਗੇ ਤੋਂ ਜਦੋਂ ਵੀ ਵਿਜੀਲੈਂਸ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਏਗੀ ਮੈਂ ਹਾਜ਼ਰ ਹੋਵਾਂਗਾ ਅਤੇ ਹਰ ਜਾਂਚ ਵਿਚ ਪੂਰਾ ਸਹਿਯੋਗ ਕਰਾਂਗੇ।

 

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …