Breaking News
Home / ਪੰਜਾਬ / ਰਾਣਾ ਕੇਪੀ ਸਿੰਘ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ

ਰਾਣਾ ਕੇਪੀ ਸਿੰਘ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ

ਕਿਹਾ : ਪਾਬੰਦੀ ਦੇ ਬਾਵਜੂਦ ਵੀ ਸੂਬੇ ’ਚ ਚੱਲ ਰਹੀ ਹੈ ਗੈਰਕਾਨੂੰਨੀ ਮਾਈਨਿੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਰਾਣਾ ਕੇਪੀ ਸਿੰਘ ਨੇ ਕਿਹਾ ਕਿ ਮੌਨਸੂਨ ਸੀਜਨ ਦੌਰਾਨ ਕਿਸੇ ਵੀ ਮਾਈਨਿੰਗ ’ਤੇ ਪਾਬੰਦੀ ਦੇ ਬਾਵਜੂਦ ਰਾਜ ਭਰ ਵਿਚ ਗੈਰ ਕਾਨੂੰਨੀ ਮਾਈਨਿੰਗ ਚੱਲ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਦੀ ਜਾਂਚ ਸੀਬੀਆਈ ਵੱਲੋਂ ਕਰਵਾਈ ਜਾਣੀ ਚਾਹੀਦੀ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਜੀਲੈਂਸ ਬਿਊਰੋ ਨੂੰ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਖਿਲਾਫ਼ ਜਾਂਚ ਦੇ ਹੁਕਮ ਦਿੱਤੇ ਸਨ। ਰਾਣਾ ਕੇਪੀ ਖਿਲਾਫ਼ ਇਹ ਜਾਂਚ ਗੈਰਕਾਨੂੰਨੀ ਮਾਈਨਿੰਗ ’ਚ ਸ਼ਮੂਲੀਅਤ ਦੇ ਮਾਮਲੇ ਵੀ ਕੀਤੀ ਜਾਵੇਗੀ। ਮਾਈਨਿੰਗ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਈਡੀ ਵੱਲੋਂ ਮਿਲ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਬੈਂਸ ਨੇ ਜਾਂਚ ਹੁਕਮ ਜਾਰੀ ਕਰਦਿਆਂ ਕਿਹਾ ਕਿ ਸੀਬੀਆਈ ਨੇ ਪਿਛਲੇ ਸਾਲ ਜੁਲਾਈ ਵਿਚ ਪੰਜਾਬ ਦੇ ਮੁੱਖ ਸਕੱਤਰ ਨੂੰ ਸਪੀਕਰ ਖਿਲਾਫ ਜਾਂਚ ਕਰਨ ਲਈ ਕਿਹਾ ਸੀ ਪ੍ਰੰਤੂ ਇਸ ਮਾਮਲੇ ਨੂੰ ਦਬਾ ਦਿੱਤਾ ਗਿਆ ਸੀ, ਕਿਉਂਕਿ ਉਸ ਸਮੇਂ ਰਾਣਾ ਕੇਪੀ ਦੀ ਪਾਰਟੀ ਸੱਤਾ ਵਿਚ ਸੀ। ਬੈਂਸ ਨੇ ਕਿਹਾ ਕਿ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਰਾਣਾ ਅਧੀਨ ਕੰਮ ਕਰਦੇ ਵਿਅਕਤੀਆਂ ਨੇ ਪ੍ਰੋਟੈਕਸ਼ਨ ਮਨੀ ਵਜੋਂ ਰੋਪੜ ਤੇ ਆਨੰਦਪੁਰ ਸਾਹਿਬ ਦੇ ਖੇਤਰਾਂ ਵਿਚ ਚੱਲ ਰਹੇ ਕਰੈਸ਼ਰਾਂ ਤੋਂ ਕਥਿਤ ਤੌਰ ’ਤੇ ਲੱਖ ਰੁਪਏ ਇਕੱਠੇ ਕੀਤੇ ਸਨ। ਜਿਸ ਸਬੰਧੀ ਖੁਲਾਸਾ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਵੱਲੋਂ ਆਪਣੇ ਬਿਆਨਾਂ ਵਿਚ ਕੀਤਾ ਗਿਆ ਹੈ। ਜਦਕਿ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਇਨ੍ਹਾਂ ਸਾਰੇ ਆਰੋਪਾਂ ਨੂੰ ਨਕਾਰਦਿਆਂ ਇਸ ਨੂੰ ਸਿਆਸੀ ਬਦਲਾਖੋਰੀ ਦੱਸਿਆ ਹੈ।

Check Also

ਪਟਿਆਲਾ ਕਾਂਗਰਸ ਦੀ ਬਗਾਵਤ ਹਾਈਕਮਾਨ ਤੱਕ ਪਹੁੰਚੀ

ਨਰਾਜ਼ ਆਗੂਆਂ ਨੇ ਰਾਹੁਲ ਨਾਲ ਫੋਨ ’ਤੇ ਕੀਤੀ ਗੱਲਬਾਤ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਕਾਂਗਰਸ ਵਿਚ ਟਿਕਟ …