ਅਕਾਲੀ ਲੀਡਰ ਰਾਜ ਵਿਚ ਭੂ, ਰੇਤ ਅਤੇ ਸ਼ਰਾਬ ਮਾਫੀਆ ਨੂੰ ਦੇ ਰਹੇ ਹਨ ਪਨਾਹ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਅੱਜ ਤਰਨਤਾਰਨ ਜ਼ਿਲੇ ਵਿਚ ਝਬਾਲ ਅਤੇ ਪਿੰਡ ਚੌਹਾਨ ਵਿਖੇ ਪ੍ਰਭਾਵਸ਼ਾਲੀ ਰੈਲੀਆਂ ਕੀਤੀਆਂ ਹਨ। ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਦੇ ਆਗੂ ਪੰਜਾਬ ਨੂੰ ਦੋਵੇਂ ਹੱਥਾਂ ਨਾਲ ਲੁੱਟ ਰਹੇ ਹਨ ਅਤੇ ਸੂਬੇ ਨੂੰ ਰੱਬ ਸਹਾਰੇ ਛੱਡ ਦਿੱਤਾ ਹੈ। ਸੱਤਾਧਾਰੀ ਗੱਠਜੋੜ ਆਗੂਆਂ ਦੀ ਸਰਪ੍ਰਸਤੀ ਹੇਠ ਭੂ, ਰੇਤਾ, ਨਸ਼ਿਆਂ, ਸ਼ਰਾਬ ਸਮੇਤ ਹਰੇਕ ਖੇਤਰ ਵਿੱਚ ਮਾਫ਼ੀਆ ਸਰਗਰਮ ਹੋ ਚੁੱਕਾ ਹੈ। ਪੁਲਿਸ ਕੇਵਲ ਆਪਣੇ ਸਿਆਸੀ ਪ੍ਰਭੂਆਂ ਦੇ ਇਸ਼ਾਰਿਆਂ ‘ਤੇ ਹੀ ਕੰਮ ਕਰ ਰਹੀ ਹੈ। ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਕਰਨ ਵਾਲੇ ਅਨਸਰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਸਰਪ੍ਰਸਤੀ ਹੇਠ ਪ੍ਰਫ਼ੁੱਲਤ ਹੋ ਰਹੇ ਹਨ। ਉਨ੍ਹਾਂ ਨੇ ਕੇਵਲ ਆਪਣੇ ਆਰਥਿਕ ਲਾਹਿਆਂ ਲਈ ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਨਾਲ ਬਰਬਾਦ ਕਰ ਕੇ ਰੱਖ ਦਿੱਤਾ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …