Breaking News
Home / ਪੰਜਾਬ / ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਖਿਲਾਫ਼ ਦੋ ਮਾਮਲਿਆਂ ’ਚ ਚਲਾਨ ਪੇਸ਼

ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਖਿਲਾਫ਼ ਦੋ ਮਾਮਲਿਆਂ ’ਚ ਚਲਾਨ ਪੇਸ਼

17 ਅਕਤੂਬਰ ਨੂੰ ਸੰਗਰੂਰ ਦੀ ਜ਼ਿਲ੍ਹਾ ਅਦਾਲਤ ’ਚ ਪੇਸ਼ ਹੋਣ ਲਈ ਸੰਮਨ ਜਾਰੀ
ਸੰਗਰੂਰ/ਬਿਊਰੋ ਨਿਊਜ਼ : ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਖਿਲਾਫ਼ ਸੰਗਰੂਰ ਪੁਲਿਸ ਨੇ ਵਿਧਾਨ ਸਭਾ ਚੋਣਾਂ 2022 ਦੌਰਾਨ ਬਿਨਾ ਆਗਿਆ ਸ਼ਹਿਰ ਵਿਚ ਚੋਣ ਮੀਟਿੰਗਾਂ ਕਰਨ ਅਤੇ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਦੋ ਮਾਮਲਿਆਂ ਵਿਚ ਚਲਾਨ ਪੇਸ਼ ਕੀਤੇ ਹਨ। ਇਨ੍ਹਾਂ ਦੋਵੇਂ ਕੇਸਾਂ ਵਿਚ ਸਿੰਗਲਾ ਨੂੰ 17 ਅਕਤੂਬਰ ਨੂੰ ਸੰਗਰੂਰ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕਰ ਦਿੱਤੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ 12 ਫਰਵਰੀ ਨੂੰ ਸਿੰਗਲਾ ਖਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ਵਿਚ ਕਿਹਾ ਗਿਆ ਹੈ ਕਿ 9 ਫਰਵਰੀ 2022 ਨੂੰ ਫਲਾਇੰਗ ਸਕੁਐਡ ਦੀ ਟੀਮ ਦੇ ਅਧਿਕਾਰੀ ਰਜਿੰਦਰ ਸਿੰਘ ਨੇ ਰਾਤੀਂ ਦਸ ਵਜੇ ਦੇ ਲਗਭਗ ਖਲੀਫ਼ਾ ਗਲੀ ਸੰਗਰੂਰ ਦੀ ਚੈਕਿੰਗ ਕੀਤੀ ਸੀ, ਜਿੱਥੇ ਕਾਂਗਰਸੀ ਉਮੀਦਵਾਰ ਵਿਜੇਇੰਦਰ ਸਿੰਗਲਾ ਚੋਣ ਜਾਬਤੇ ਦੀ ਉਲੰਘਣਾ ਕਰਕੇ 70-80 ਅਣਪਛਾਤੇ ਵਿਅਕਤੀਆਂ ਦੀ ਸਿਆਸੀ ਰੈਲੀ ਕਰ ਰਹੇ ਸਨ। ਜਿਸ ਤੋਂ ਬਾਅਦ ਬਿਨਾ ਆਗਿਆ ਮੀਟਿੰਗ ਕਰਨ ਅਤੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਵਿਜੇਇੰਦਰ ਸਿੰਗਲਾ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ 13 ਫਰਵਰੀ ਨੂੰ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਜਿਸ ਵਿਚ ਵੀ ਸਿੰਗਲਾ ਨੇ ਬਿਨਾ ਆਗਿਆ 200 ਤੋਂ 250 ਵਿਅਕਤੀਆਂ ਦੀ ਸਿਆਸੀ ਰੈਲੀ ਕੀਤੀ ਅਤੇ ਕੋਵਿਡ ਨਿਯਮਾਂ ਦੀ ਉਲੰਘਣਾ ਕੀਤੀ ਸੀ।

Check Also

‘ਆਪ’ ਸਰਕਾਰ ਨੇ ਬਜਟ ਦੀ ਕੀਤੀ ਤਾਰੀਫ ਅਤੇ ਵਿਰੋਧੀਆਂ ਨੇ ਬਜਟ ਨੂੰ ਭੰਡਿਆ

ਬਾਜਵਾ ਨੇ ਕਿਹਾ : ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ ਚੰਡੀਗੜ੍ਹ/ਬਿਊਰੋ …