Breaking News
Home / ਪੰਜਾਬ / ਮਜੀਠੀਆ ਨੇ ਵਿਧਾਨ ਸਭਾ ਦਾ ਇਜਲਾਸ ਰੱਦ ਕਰਨ ਦੇ ਰਾਜਪਾਲ ਦੇ ਫੈਸਲੇ ਨੂੰ ਦੱਸਿਆ ਜਾਇਜ਼

ਮਜੀਠੀਆ ਨੇ ਵਿਧਾਨ ਸਭਾ ਦਾ ਇਜਲਾਸ ਰੱਦ ਕਰਨ ਦੇ ਰਾਜਪਾਲ ਦੇ ਫੈਸਲੇ ਨੂੰ ਦੱਸਿਆ ਜਾਇਜ਼

ਕਿਹਾ : ‘ਆਪ’ ਵਿਧਾਇਕਾਂ ਦੀ ਖਰੀਦੋ ਫਰੋਖਤ ਮਾਮਲੇ ਦੀ ਵੀ ਜਾਂਚ ਹੋਵੇ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਵਲੋਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਰੱਦ ਕੀਤੇ ਜਾਣ ਦੇ ਫੈਸਲੇ ਨੂੰ ਜਾਇਜ਼ ਦੱਸਿਆ ਹੈ। ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਖੁਲਾਸਾ ਕੀਤਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਦੇਸ਼ ਤੋਂ ਵਾਪਸ ਆਉਣ ’ਤੇ ਸਪੈਸ਼ਲ ਇਜਲਾਸ ਸੱਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਦਿਆਂ ’ਤੇ ਇਜਲਾਸ ਨਹੀਂ ਸੱਦਿਆ ਜਾ ਰਿਹਾ ਬਲਕਿ ਕੇਜਰੀਵਾਲ ਦਾ ਏਜੰਡਾ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਗਨੀਪੱਥ, ਪਾਣੀ ਅਤੇ ਪੰਜਾਬ ਦੇ ਹੋਰ ਮੁੱਦਿਆਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਮਜੀਠੀਆ ਨੇ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ ਕਿ ਜੋ ਐੱਫ.ਆਈ.ਆਰ. ਆਮ ਆਦਮੀ ਪਾਰਟੀ ਵਲੋਂ 25-25 ਕਰੋੜ ਰੁਪਏ ਬੀ.ਜੇ.ਪੀ. ਵਲੋਂ ਪੇਸ਼ਕਸ਼ ਕੀਤੇ ਜਾਣ ਦੀ ਲਿਖਵਾਈ ਗਈ ਹੈ, ਉਸਦੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੌਜੂਦਾ ਸਿਟਿੰਗ ਜੱਜ ਜਾਂ ਸੁਪਰੀਮ ਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਪੰਜਾਬ ਦੇ ਲੋਕਾਂ ਸਾਹਮਣੇ ਸੱਚ ਆ ਸਕੇ।

 

Check Also

ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ

  ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …