1.7 C
Toronto
Wednesday, January 14, 2026
spot_img
Homeਪੰਜਾਬ‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨੇ ਖਾਧੀ ਜ਼ਹਿਰ

‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨੇ ਖਾਧੀ ਜ਼ਹਿਰ

ਲੁਧਿਆਣਾ ਦੇ ਡੀਐਮਸੀ ਹਸਪਤਾਲ ’ਚ ਕਰਵਾਇਆ ਗਿਆ ਭਰਤੀ, ਹਾਲਤ ਗੰਭੀਰ
ਭਦੌੜ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਵੱਲੋਂ ਅੱਜ ਵੀਰਵਾਰ ਨੂੰ ਦੁਪਹਿਰ ਸਮੇਂ ਜ਼ਹਿਰ ਖਾ ਲੈਣ ਦੀ ਖ਼ਬਰ ਸ਼ੋਸ਼ਲ ਮੀਡੀਆ ’ਤੇ ਬੜੀ ਤੇਜੀ ਨਾਲ ਫੈਲੀ, ਜਦਕਿ ਪਰਿਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਉਗੋਕੇ ਦੇ ਪਿਤਾ ਜ਼ਹਿਰ ਨਹੀਂ ਖਾਧਾ ਬਲਕਿ ਗਲਤ ਦਵਾਈ ਲੈਣ ਕਰਕੇ ਉਨ੍ਹਾਂ ਦੀ ਸਿਹਤ ਵਿਗੜੀ ਹੈ। ਉਨ੍ਹਾਂ ਦੱਸਿਆ ਕਿ ਦਰਸ਼ਨ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਦਿਲ ਦੀ ਬਿਮਾਰੀ ਤੋਂ ਪੀੜਤ ਸਨ, ਜਿਸ ਕਰਕੇ ਉਨ੍ਹਾਂ ਦੀ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਪਹਿਲਾਂ ਉਨ੍ਹਾਂ ਨੂੰ ਸਥਾਨਕ ਹਸਪਤਾਲ ਵਿਚ ਭਰਤੀ ਕਰਵਾਇਆ ਪ੍ਰੰਤੂ ਉਥੋਂ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਲਾਭ ਸਿੰਘ ਉਗੋਕੇ ਅੱਜ ਆਮ ਆਦਮੀ ਪਾਰਟੀ ਵੱਲੋਂ ਕੱਢੇ ਗਏ ਰੋਸ ਮਾਰਚ ਵਿਚ ਹਿੱਸਾ ਲੈਣ ਚੰਡੀਗੜ੍ਹ ਪਹੁੰਚੇ ਸਨ। ਪਿਤਾ ਦੇ ਬਿਮਾਰ ਹੋਣ ਦੀ ਖਬਰ ਮਿਲਦਿਆਂ ਹੀ ਉਹ ਲੁਧਿਆਣਾ ਦੇ ਡੀਐਮਐਸ ਹਸਪਤਾਲ ਵਿਖੇ ਪਹੁੰਚ ਗਏ ਹਨ, ਜਿੱਥੇ ਉਨ੍ਹਾਂ ਦੇ ਪਿਤਾ ਜੇਰੇ ਇਲਾਜ ਹਨ। ਧਿਆਨ ਰਹੇ ਕਿ ਲਾਭ ਸਿੰਘ ਉਗੋਕੇ ਉਹੀ ਵਿਧਾਇਕ ਹਨ ਜਿਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਭਦੌੜ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੱਡੇ ਫਰਕ ਨਾਲ ਹਰਾਇਆ ਸੀ।

RELATED ARTICLES
POPULAR POSTS