ਕਿਹਾ, ਬਾਦਲਾਂ ਨੂੰ ਆਪਣੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ
ਬਠਿੰਡਾ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਆਪਣੀ ਮੁਹਿੰਮ ਦੇ ਤੀਸਰੇ ਦਿਨ ਸ੍ਰੀ ਮੁਕਤਸਰ ਸਾਹਿਬ ਪਹੁੰਚੇ। ਕੈਪਟਨ ਨੇ 31 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੇ ਅਨਾਜ ਘੋਟਾਲੇ ਵਿਚ ਭ੍ਰਿਸ਼ਟ ਬਾਦਲ ਸਰਕਾਰ ‘ਤੇ ਦਬਾਅ ਵਧਾਇਆ। ਉਨ੍ਹਾਂ ਕਿਸਾਨਾਂ ਨਾਲ ਵਾਅਦਾ ਕੀਤਾ ਕਿ ਉਹ ਅਨਾਜ ਦੀ ਖਰੀਦ ਵਿੱਚ ਆ ਰਹੀਆਂ ਸਮੱਸਿਆ ਬਾਰੇ ਕੇਂਦਰੀ ਖੁਰਾਕ ਮੰਤਰੀ ਨਾਲ ਗੱਲ ਕਰਨਗੇ।
ਕੈਪਟਨ ਅਮਰਿੰਦਰ ਨੇ ਬਾਦਲਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਪੰਜਾਬ ਦੇ ਲੋਕਾਂ ਵਿਰੁੱਧ ਕੀਤੇ ਗੁਨਾਹਾਂ ਲਈ ਜੇਲ੍ਹ ਜਾਣ ਲਈ ਤਿਆਰ ਰਹਿਣ। ਉਨ੍ਹਾਂ ਨੇ ਮੰਡੀ ਵਿਚ ਕਿਸਾਨਾਂ ਦੇ ਵਿਸ਼ਾਲ ਇੱਕਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬਾਦਲਾਂ ਨੂੰ ਆਪਣੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ। ਕੈਪਟਨ ਅਮਰਿੰਦਰ ਨੇ ਮੰਡੀਆਂ ਵਿਚ ਅਕਾਲੀਆਂ ਤੇ ਖਰੀਦ ਏਜੰਟਾਂ ਵਿਚਕਾਰ ਮਿਲੀਭੁਗਤ ਹੋਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਏਜੰਟ ਅਤੇ ਅਕਾਲੀ ਦੋਵੇਂ ਆਪਣੀਆਂ ਜੇਬ੍ਹਾਂ ਭਰ ਰਹੇ ਹਨ।
Check Also
ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੀ ਸੁਖਬੀਰ ਬਾਦਲ ਨੇ ਤੀਜੇ ਦਿਨ ਦੀ ਸੇਵਾ
ਪੁਲਿਸ ਵੱਲੋਂ ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਸੱਚਖੰਡ ਸ੍ਰੀ …