Breaking News
Home / ਪੰਜਾਬ / ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿੱਤੀ ਉਤੇ ਆਮ ਆਦਮੀ ਪਾਰਟੀ ਨੇ ਕੀਤੀ ਚਿੰਤਾ

ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿੱਤੀ ਉਤੇ ਆਮ ਆਦਮੀ ਪਾਰਟੀ ਨੇ ਕੀਤੀ ਚਿੰਤਾ

aap-logo-650_650x400_41428497829ਪੰਜਾਬ ਵਿੱਚ ਸਰਕਾਰ ਦਾ ਨਹੀਂ, ਮਾਫੀਆ ਦਾ ਰਾਜ : ਗੁਰਪ੍ਰੀਤ ਸਿੰਘ ਵੜੈਚ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੱਲਣ ਵਿਖੇ ਗੁਰਦੁਆਰਾ ਸਾਹਿਬ ਵਿੱਚ ਨਿਹੰਗ ਸਿੰਘਾਂ ਦੇ ਦੋ ਧੜਿਆਂ ਵਿਚਕਾਰ ਹੋਈ ਗੋਲੀਬਾਰੀ ਵਿਚ 3 ਨਿਹੰਗ ਸਿੰਘਾਂ ਦੀ ਮੌਤ ਹੋ ਜਾਣ ਉਤੇ ਆਮ ਆਦਮੀ ਪਾਰਟੀ ਨੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ ਇਸ ਵੇਲੇ ਬਿਲਕੁਲ ਚਰਮਰਾਈ ਹੋਈ ਹੈ। ਹਾਲਾਤ ਇਹੋ-ਜਿਹੇ ਬਣ ਚੁੱਕੇ ਹਨ ਕਿ ਸੱਤਾ ‘ਤੇ ਕਾਬਜ ਅਕਾਲੀ-ਭਾਜਪਾ ਸਰਕਾਰ ਦੀ ਛਤਰ-ਛਾਇਆ ਹੇਠ ਸੂਬੇ ਦਾ ਕੋਈ ਨਾਗਰਿਕ ਸੁਰੱਖਿਅਤ ਨਹੀਂ ਹੈ।
ਵੜੈਚ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਇਸ ਵੇਲੇ ਸਰਕਾਰ ਦਾ ਨਹੀਂ, ਮਾਫੀਆ ਦਾ ਰਾਜ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਮਾਫੀਆ ਵੱਲੋਂ ਨਿੱਤ-ਦਿਨ ਕਤਲੋ-ਗਾਰਤ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਤੇ ਇਨ੍ਹਾਂ ਵਾਰਦਾਤਾਂ ਪਿੱਛੇ ਅਕਾਲੀ ਆਗੂਆਂ ਜਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਦਾ ਹੱਥ ਨਿਕਲਦਾ ਹੈ। ਬਾਦਲ ਸਰਕਾਰ ਆਪਣੇ ਚਹੇਤਿਆਂ ਨੂੰ ਬਚਾਉਣ ਲਈ ਮਾਮਲੇ ਨੂੰ ਦਬਾਉਣ ਦੀ ਪੂਰੀ ਕੋਸ਼ਿਸ਼ ਕਰਦੀ ਹੈ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …