22.5 C
Toronto
Monday, August 17, 2026
spot_img
Homeਪੰਜਾਬਰਾਣਾ ਕੇਪੀ ਸਿੰਘ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਬਰਖਾਸਤ ਕਰਨ ਦੀ...

ਰਾਣਾ ਕੇਪੀ ਸਿੰਘ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ

ਰਾਣਾ ਕੇਪੀ ਸਿੰਘ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਬਰਖਾਸਤ ਕਰਨ ਦੀ ਕੀਤੀ ਮੰਗਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਰਾਣਾ ਕੇਪੀ ਸਿੰਘ ਨੇ ਕਿਹਾ ਕਿ ਮੌਨਸੂਨ ਸੀਜਨ ਦੌਰਾਨ ਕਿਸੇ ਵੀ ਮਾਈਨਿੰਗ ‘ਤੇ ਪਾਬੰਦੀ ਦੇ ਬਾਵਜੂਦ ਰਾਜ ਭਰ ਵਿਚ ਗੈਰ ਕਾਨੂੰਨੀ ਮਾਈਨਿੰਗ ਚੱਲ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਦੀ ਜਾਂਚ ਸੀਬੀਆਈ ਵੱਲੋਂ ਕਰਵਾਈ ਜਾਣੀ ਚਾਹੀਦੀ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਜੀਲੈਂਸ ਬਿਊਰੋ ਨੂੰ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਖਿਲਾਫ਼ ਜਾਂਚ ਦੇ ਹੁਕਮ ਦਿੱਤੇ ਸਨ। ਰਾਣਾ ਕੇਪੀ ਖਿਲਾਫ਼ ਇਹ ਜਾਂਚ ਗੈਰਕਾਨੂੰਨੀ ਮਾਈਨਿੰਗ ‘ਚ ਸ਼ਮੂਲੀਅਤ ਦੇ ਮਾਮਲੇ ਵੀ ਕੀਤੀ ਜਾਵੇਗੀ। ਮਾਈਨਿੰਗ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਈਡੀ ਵੱਲੋਂ ਮਿਲ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਬੈਂਸ ਨੇ ਜਾਂਚ ਹੁਕਮ ਜਾਰੀ ਕਰਦਿਆਂ ਕਿਹਾ ਕਿ ਸੀਬੀਆਈ ਨੇ ਪਿਛਲੇ ਸਾਲ ਜੁਲਾਈ ਵਿਚ ਪੰਜਾਬ ਦੇ ਮੁੱਖ ਸਕੱਤਰ ਨੂੰ ਸਪੀਕਰ ਖਿਲਾਫ ਜਾਂਚ ਕਰਨ ਲਈ ਕਿਹਾ ਸੀ ਪ੍ਰੰਤੂ ਇਸ ਮਾਮਲੇ ਨੂੰ ਦਬਾ ਦਿੱਤਾ ਗਿਆ ਸੀ, ਕਿਉਂਕਿ ਉਸ ਸਮੇਂ ਰਾਣਾ ਕੇਪੀ ਦੀ ਪਾਰਟੀ ਸੱਤਾ ਵਿਚ ਸੀ।

 

RELATED ARTICLES
POPULAR POSTS