14 C
Toronto
Friday, August 21, 2026
spot_img
Homeਪੰਜਾਬਗੈਰਕਾਨੂੰਨੀ ਮਾਈਨਿੰਗ ਮਾਮਲੇ 'ਚ ਰਾਣਾ ਕੇਪੀ ਖਿਲਾਫ ਵਿਜੀਲੈਂਸ ਜਾਂਚ ਦੇ ਹੁਕਮ

ਗੈਰਕਾਨੂੰਨੀ ਮਾਈਨਿੰਗ ਮਾਮਲੇ ‘ਚ ਰਾਣਾ ਕੇਪੀ ਖਿਲਾਫ ਵਿਜੀਲੈਂਸ ਜਾਂਚ ਦੇ ਹੁਕਮ

ਗੈਰਕਾਨੂੰਨੀ ਮਾਈਨਿੰਗ ਮਾਮਲੇ ‘ਚ ਰਾਣਾ ਕੇਪੀ ਖਿਲਾਫ ਵਿਜੀਲੈਂਸ ਜਾਂਚ ਦੇ ਹੁਕਮਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖਣਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਜੀਲੈਂਸ ਬਿਊਰੋ ਨੂੰ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਖਿਲਾਫ ਜਾਂਚ ਦੇ ਹੁਕਮ ਦਿੱਤੇ ਹਨ। ਸੀਨੀਅਰ ਕਾਂਗਰਸ ਆਗੂ ਖਿਲਾਫ ਇਹ ਜਾਂਚ ਗੈਰਕਾਨੂੰਨੀ ਮਾਈਨਿੰਗ ‘ਚ ਸ਼ਮੂਲੀਅਤ ਦੇ ਮਾਮਲੇ ਵਿਚ ਕੀਤੀ ਜਾਵੇਗੀ। ਮਾਈਨਿੰਗ ਵਿਭਾਗ ਦੇ ਸੀਨੀਅਰ ਅਧਿਕਾਰੀ ਤੇ ਈਡੀ ਮਾਈਨਿੰਗ ਦੇ ਮੈਂਬਰਾਂ ਦੀ ਸਾਂਝੀ ਕਮੇਟੀ ਇਸ ਮਾਮਲੇ ਵਿਚ ਨਾਲੋ-ਨਾਲ ਸਮਾਂਬੱਧ ਜਾਂਚ ਕਰੇਗੀ। ਬੈਂਸ ਨੇ ਜਾਂਚ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਸੀਬੀਆਈ ਨੇ ਪਿਛਲੇ ਸਾਲ ਜੁਲਾਈ ਵਿਚ ਪੰਜਾਬ ਦੇ ਮੁੱਖ ਸਕੱਤਰ ਨੂੰ ਸਪੀਕਰ ਖਿਲਾਫ ਜਾਂਚ ਲਈ ਕਿਹਾ ਸੀ ਪਰ ਮਾਮਲੇ ਨੂੰ ਦਬਾ ਦਿੱਤਾ ਗਿਆ ਕਿਉਂਕਿ ਰਾਣਾ ਕੇਪੀ ਦੀ ਪਾਰਟੀ ਸੱਤਾ ਵਿਚ ਸੀ।
ਮੰਤਰੀ ਨੇ ਕਿਹਾ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਰਾਣਾ ਹੇਠ ਕੰਮ ਕਰਦੇ ਵਿਅਕਤੀਆਂ ਨੇ ਪ੍ਰੋਟੈਕਸ਼ਨ ਮਨੀ ਵਜੋਂ ਰੋਪੜ ਤੇ ਆਨੰਦਪੁਰ ਸਾਹਿਬ ਖੇਤਰਾਂ ਵਿਚ ਚੱਲ ਰਹੇ ਕਰੱਸ਼ਰਾਂ ਤੋਂ ਕਥਿਤ ਤੌਰ ‘ਤੇ ਲੱਖਾਂ ਰੁਪਏ ਇਕੱਠੇ ਕੀਤੇ ਹਨ। ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੇ ਆਪਣੇ ਬਿਆਨਾਂ ਵਿਚ ਇਨ੍ਹਾਂ ਦੇ ਨਾਵਾਂ ਦਾ ਖੁਲਾਸਾ ਕੀਤਾ ਹੈ। ਰਾਣਾ ਕੇਪੀ ਨਾਲ ਸੰਪਰਕ ਕਰਨ ‘ਤੇ ਉਨ੍ਹਾਂ ਆਰੋਪਾਂ ਨੂੰ ਨਕਾਰਦਿਆਂ ਕਿਹਾ ਕਿ ਇਹ ਸਿਆਸੀ ਬਦਲਾਖੋਰੀ ਹੈ।

 

RELATED ARTICLES
POPULAR POSTS