ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ 24 ਘੰਟੇ ਪਾਣੀ ਦੀ ਸਪਲਾਈ ਜਾਰੀ ਰੱਖਣ ‘ਤੇ ਵੀ ਹੋਵੇਗਾ ਕੰਮ
ਵਾਸ਼ਿੰਗਟਨ/ਬਿਊਰੋ ਨਿਊਜ਼ : ਵਰਲਡ ਬੈਂਕ ਦੇ ਕਾਰਜਕਾਰੀ ਪ੍ਰਬੰਧਕੀ ਮੰਡਲ ਨੇ ਪੰਜਾਬ ਨੂੰ ਆਪਣੇ ਵਿੱਤੀ ਸਰੋਤਾਂ ਦੇ ਬਿਹਤਰ ਪ੍ਰਬੰਧਨ ਅਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਕਰਨ ਵਿੱਚ ਮਦਦ ਕਰਨ ਲਈ 150 ਮਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਦੀ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰੀ ਵਿੱਤੀ ਸੰਸਥਾ ਨੇ ਇਹ ਜਾਣਕਾਰੀ ਇਕ ਬਿਆਨ ਜਾਰੀ ਕਰਦਿਆਂ ਦਿੱਤੀ। ਵਿਸ਼ਵ ਬੈਂਕ ਦੀ ਡਾਇਰੈਕਟਰ ਅਗਸਟੇ ਤਾਨੋ ਨੇ ਕਿਹਾ ਕਿ ਵਿਸ਼ਵ ਬੈਂਕ ਵਲੋਂ ਸਮੇਂ-ਸਮੇਂ ‘ਤੇ ਅਜਿਹੀ ਸਹਾਇਤਾ ਰਾਸ਼ੀ ਜਾਰੀ ਕੀਤੀ ਜਾਂਦੀ ਹੈ। ਇਹ ਯੋਜਨਾ ਦੋ ਪੜਾਵਾਂ ਵਿਚ ਲਾਗੂ ਕੀਤੀ ਜਾਵੇਗੀ।
ਪਹਿਲੇ ਪੜਾਅ ਹੇਠ ਸੇਵਾ ਮੁਹੱਈਆ ਕਰਵਾਉਣ ਵਿਚ ਸੁਧਾਰ ਕਰਨ ਲਈ ਨਗਰ ਨਿਗਮਾਂ ਵਿਚ ਇਹ ਯੋਜਨਾ ਲਾਗੂ ਕੀਤੀ ਜਾਵੇਗੀ। ਇਸ ਤਹਿਤ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਵੱਡੀ ਗਿਣਤੀ ਲੋਕਾਂ ਨੂੰ 24 ਘੰਟੇ ਪਾਣੀ ਦੀ ਸਪਲਾਈ ਜਾਰੀ ਰੱਖਣ ‘ਤੇ ਕੰਮ ਕੀਤਾ ਜਾਵੇਗਾ। ਵਿਸ਼ਵ ਬੈਂਕ ਅਨੁਸਾਰ ਇਹ ਕਰਜ਼ 15 ਸਾਲਾਂ ਲਈ ਦਿੱਤਾ ਗਿਆ ਹੈ ਜਿਸ ਵਿਚ 6 ਮਹੀਨਿਆਂ ਦੀ ਛੋਟ ਵੀ ਦਿੱਤੀ ਗਈ ਹੈ।
Check Also
ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ
ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …