Breaking News
Home / ਪੰਜਾਬ / ਸਿੱਖ ਵਫਦ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਸਿੱਖ ਵਫਦ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਰਿੰਦਰ ਮੋਦੀ ਨੇ ਸਿੱਖਾਂ ਦੀ ਸੇਵਾ ਭਾਵਨਾ ਦੀ ਕੀਤੀ ਸ਼ਲਾਘਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਗੁਰਦੁਆਰਾ ਬਾਲਾ ਸਾਹਿਬ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਮੀ ਉਮਰ ਲਈ ‘ਅਖੰਡ ਪਾਠ’ ਦੀ ਸਮਾਪਤੀ ਤੋਂ ਬਾਅਦ ਇੱਕ ਸਿੱਖ ਵਫ਼ਦ ਨੇ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੇ ਗ੍ਰਹਿ ‘ਚ ਮੁਲਾਕਾਤ ਕੀਤੀ। ਮੋਦੀ ਦੇ ਜਨਮ ਦਿਨ ਮੌਕੇ ਦਿੱਲੀ ਦੇ ਗੁਰਦੁਆਰਾ ਸ੍ਰੀ ਬਾਲਾ ਸਾਹਿਬ ‘ਚ ਅਖੰਡ ਪਾਠ ਰਖਵਾਇਆ ਗਿਆ ਸੀ। ਇਸ ਮੌਕੇ ਗੁਰਦੁਆਰੇ ਵੱਲੋਂ ਲੰਗਰ, ਸਿਹਤ ਕੈਂਪ ਤੇ ਖੂਨਦਾਨ ਕੈਂਪ ਵੀ ਲਗਾਇਆ ਗਿਆ।
ਪੀਐੱਮਓ ਅਨੁਸਾਰ ਸਿੱਖ ਵਫ਼ਦ ਨੇ ਪ੍ਰਧਾਨ ਮੰਤਰੀ ਨੂੰ ਪੱਗੜੀ ਬੰਨ੍ਹ ਕੇ ਅਤੇ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਦੀ ਲੰਮੀ ਉਮਰ ਅਤੇ ਚੰਗੀ ਸਿਹਤ ਲਈ ਅਰਦਾਸ ਵੀ ਕੀਤੀ ਗਈ। ਪ੍ਰਧਾਨ ਮੰਤਰੀ ਨੇ ਵਫ਼ਦ ਨੂੰ ਮਿਲਣ ‘ਤੇ ਖੁਸ਼ੀ ਪ੍ਰਗਟਾਈ ਅਤੇ ਉਨ੍ਹਾਂ ਦੀਆਂ ਅਰਦਾਸਾਂ ਲਈ ਧੰਨਵਾਦ ਕੀਤਾ। ਉਨ੍ਹਾਂ ਸਿੱਖਾਂ ਦੀ ਸੇਵਾ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਭਰਾਵਾਂ ਨੇ ਰੂਸ-ਯੂਕਰੇਨ ਜੰਗ ਦੌਰਾਨ ਲੋੜਵੰਦਾਂ ਨੂੰ ਲੰਗਰ ਪਹੁੰਚਾ ਕੇ ਮਨੁੱਖਤਾ ਦੀ ਮਿਸਾਲ ਕਾਇਮ ਕੀਤੀ ਹੈ।
ਵਫ਼ਦ ਨੇ ਸਿੱਖ ਭਾਈਚਾਰੇ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਇਸ ਦੌਰਾਨ ਉਨ੍ਹਾਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਨੌਜਵਾਨਾਂ ਦੀ ਰਿਹਾਈ ਤੇ ਪੰਜਾਬ ਵਿੱਚ ਯੂਨੀਵਰਸਿਟੀਆਂ ਅਤੇ ਹਸਪਤਾਲ ਖੋਲ੍ਹਣ ਦੀ ਮੰਗ ਵੀ ਕੀਤੀ।

Check Also

ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਹਰਿਆਣਾ ਪੁਲਿਸ ’ਤੇ ਚੁੱਕੇ ਸਵਾਲ

ਕਿਹਾ : ਅੰਬਾਲਾ ’ਚ ਧਾਰਾ 163 ਲੱਗੀ ਹੋਣ ਦੇ ਬਾਵਜੂਦ ਸਤਿੰਦਰ ਸਤਰਾਜ ਦਾ ਪ੍ਰੋਗਰਾਮ ਕਿਵੇਂ …