-3.6 C
Toronto
Thursday, January 22, 2026
spot_img
Homeਪੰਜਾਬ'ਆਪ' ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਨੇ ਖਾਧੀ ਜ਼ਹਿਰ

‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਨੇ ਖਾਧੀ ਜ਼ਹਿਰ

ਲੁਧਿਆਣਾ ਦੇ ਡੀਐਮਸੀ ਹਸਪਤਾਲ ‘ਚ ਕਰਵਾਇਆ ਗਿਆ ਭਰਤੀ
ਭਦੌੜ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਨੇ ਵੀਰਵਾਰ ਨੂੰ ਦੁਪਹਿਰ ਸਮੇਂ ਜ਼ਹਿਰ ਖਾ ਲਈ। ਜਿਨ੍ਹਾਂ ਨੂੰ ਪਹਿਲਾਂ ਤਪਾ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਲੁਧਿਆਣਾ ਦੇ ਡੀਐਮਸੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦਰਸ਼ਨ ਸਿੰਘ ਦੇ ਭਰਾ ਅਨੁਸਾਰ ਵਿਧਾਇਕ ਦੇ ਪਿਤਾ ਦੀ ਆਪਣੇ ਵੱਡੇ ਬੇਟੇ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਇਆ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਨ੍ਹਾਂ ਨੇ ਸਪਰੇਅ ਪੀ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਲਾਭ ਸਿੰਘ ਉਗੋਕੇ ਆਮ ਆਦਮੀ ਪਾਰਟੀ ਵੱਲੋਂ ਕੱਢੇ ਗਏ ਰੋਸ ਮਾਰਚ ਵਿਚ ਹਿੱਸਾ ਲੈਣ ਚੰਡੀਗੜ੍ਹ ਪਹੁੰਚੇ ਸਨ। ਪਿਤਾ ਸਬੰਧੀ ਖਬਰ ਮਿਲਦਿਆਂ ਹੀ ਵਿਧਾਇਕ ਲੁਧਿਆਣਾ ਦੇ ਡੀਐਮਐਸ ਹਸਪਤਾਲ ਵਿਖੇ ਪਹੁੰਚ ਗਏ ਹਨ, ਜਿੱਥੇ ਉਨ੍ਹਾਂ ਦੇ ਪਿਤਾ ਜੇਰੇ ਇਲਾਜ ਹਨ। ਧਿਆਨ ਰਹੇ ਕਿ ਲਾਭ ਸਿੰਘ ਉਗੋਕੇ ਉਹੀ ਵਿਧਾਇਕ ਹਨ ਜਿਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਭਦੌੜ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੱਡੇ ਫਰਕ ਨਾਲ ਹਰਾਇਆ ਸੀ।

 

RELATED ARTICLES
POPULAR POSTS