ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਕੀਤੀ ਮੰਗ
ਚੰਡੀਗੜ੍ਹ/ਬਿੳੂਰੋ ਨਿੳੂਜ਼
ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸੁਪਰੀਮ ਕੋਰਟ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੱਖ ਵਿਚ ਫੈਸਲਾ ਸੁਣਾਏ ਜਾਣ ਤੋਂ ਬਾਅਦ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਡਾ ਧੱਕਾ ਲੱਗਾ ਹੈ। ਇਸ ਲਈ ਪੂਰਨ ਤੌਰ ’ਤੇ ਬਾਦਲ ਪਰਿਵਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਦੀ ਮਾੜੀ ਸਿਆਸਤ ਕਾਰਨ ਹੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿਚ ਆਈ ਹੈ। ਢੀਂਡਸਾ ਨੇ ਦੇਸ਼ ਵਿਚ ਗੁਰਦੁਆਰਾ ਸਾਹਿਬਾਨਾਂ ਦੀ ਬਿਹਤਰ ਸੇਵਾ-ਸੰਭਾਲ ਲਈ ਕੇਂਦਰ ਸਰਕਾਰ ਕੋਲੋਂ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਦਲ ਦਲ ਨੇ ਕਦੇ ਵੀ ਹਰਿਆਣਾ ਦੇ ਸਿੱਖਾਂ ਨੂੰ ਮਾਣ-ਸਨਮਾਨ ਨਹੀਂ ਦਿੱਤਾ, ਜਿਸ ਕਾਰਨ ਉਨ੍ਹਾਂ ਨੂੰ ਮਜਬੂਰੀ ਵੱਸ ਵੱਖਰਾ ਝੰਡਾ ਚੁੱਕਣਾ ਪਿਆ। ਢੀਂਡਸਾ ਨੇ ਕਿਹਾ ਕਿ ਐਸਜੀਪੀਸੀ ’ਤੇ ਬਾਦਲ ਪਰਿਵਾਰ ਦਾ ਕਬਜ਼ਾ ਹੈ ਅਤੇ ਉਨ੍ਹਾਂ ਦੇ ਕਹਿਣ ’ਤੇ ਸ਼ੋ੍ਰਮਣੀ ਕਮੇਟੀ ਕੰਮ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸ਼ੋ੍ਰਮਣੀ ਕਮੇਟੀ ਚਾਹੁੰਦੀ ਤਾਂ ਹਰਿਆਣਾ ਦੇ ਸਿੱਖਾਂ ਦੇ ਮੁੱਦਿਆਂ ਨੂੰ ਆਪਸੀ ਤਾਲਮੇਲ ਨਾਲ ਸੁਲਝਾ ਸਕਦੀ ਸੀ, ਪਰ ਬਾਦਲ ਪਰਿਵਾਰ ਦੀ ਮਾੜੀ ਸਿਆਸਤ ਨੇ ਅਜਿਹਾ ਨਹੀਂ ਹੋਣ ਦਿੱਤਾ, ਜਿਸ ਕਾਰਨ ਹਰਿਆਣਾ ਦੇ ਸਿੱਖਾਂ ਨੇ ਉਥੋਂ ਦੇ ਗੁਰਦੁਆਰਾ ਸਾਹਿਬਾਨਾਂ ਦੀ ਸੇਵਾ ਸੰਭਾਲ ਦੀ ਜ਼ਿੰਮੇਵਾਰੀ ਲਈ ਵੱਖਰੀ ਪ੍ਰਬੰਧਕ ਕਮੇਟੀ ਬਣਾਉਣਾ ਹੀ ਉਚਿਤ ਸਮਝਿਆ ਹੈ।