16.4 C
Toronto
Friday, September 19, 2025
spot_img
Homeਦੁਨੀਆਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਲਈ ਐਡਵਾਇਜ਼ਰੀ ਜਾਰੀ

ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਲਈ ਐਡਵਾਇਜ਼ਰੀ ਜਾਰੀ

ਭਾਰਤੀਆਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ
ਓਟਾਵਾ/ਬਿੳੂਰੋ ਨਿੳੂਜ਼
ਭਾਰਤ ਨੇ ਅੱਜ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਅਤੇ ਉਥੇ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਨੂੰ ਉਥੇ ਵਧ ਰਹੇ ਅਪਰਾਧਾਂ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਚੌਕਸ ਰਹਿਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਭਾਰਤ ਦੇ ਅਧਿਕਾਰੀਆਂ ਨੇ ਇਨ੍ਹਾਂ ਘਟਨਾਵਾਂ ਨੂੰ ਕੈਨੇਡੀਅਨ ਅਧਿਕਾਰੀਆਂ ਕੋਲ ਉਠਾਇਆ ਸੀ ਅਤੇ ਉਨ੍ਹਾਂ ਨੂੰ ਇਨ੍ਹਾਂ ਮਾਮਲਿਆਂ ਦੀ ਜਾਂਚ ਕਰਨ ਦੀ ਅਪੀਲ ਕੀਤੀ ਸੀ। ਕੈਨੇਡਾ ਵਿੱਚ ਨਸਲੀ ਤੇ ਸੰਪਰਦਾਇਕ ਹਿੰਸਾ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਵਿਦੇਸ਼ ਮੰਤਰਾਲੇ ਨੇ ਭਾਰਤੀਆਂ ਨੂੰ ਇਸ ਮਾਮਲੇ ਵਿਚ ਚੌਕਸ ਰਹਿਣ ਲਈ ਕਿਹਾ ਹੈ। ਐਡਵਾਈਜ਼ਰੀ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੈਨੇਡਾ ਵਿੱਚ ਭਾਰਤੀ ਨਾਗਰਿਕ ਅਤੇ ਵਿਦਿਆਰਥੀ ਓਟਾਵਾ ਵਿੱਚ ਭਾਰਤ ਦੇ ਹਾਈ ਕਮਿਸ਼ਨ ਜਾਂ ਟੋਰਾਂਟੋ ਅਤੇ ਵੈਨਕੂਵਰ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਕੋਲ ਆਪਣੀਆਂ ਸ਼ਿਕਾਇਤਾਂ ਵੀ ਦੇ ਸਕਦੇ ਹਨ ਅਤੇ ਇਹ ਸ਼ਿਕਾਇਤਾਂ ਰਜਿਸਟਰਡ ਕੀਤੀਆਂ ਜਾਣਗੀਆਂ।

RELATED ARTICLES
POPULAR POSTS