ਕਿਹਾ : ਫੈਸਲਾ ਦੇਣ ਵਾਲੇ ਜੱਜਾਂ ਵਿਚੋਂ ਇਕ ਆਰ.ਐਸ.ਐਸ. ਨਾਲ ਸਬੰਧਤ
ਚੰਡੀਗੜ੍ਹ/ਬਿੳੂਰੋ ਨਿੳੂਜ਼
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ ਬਾਰੇ ਸੁਪਰੀਮ ਕੋਰਟ ਦੇ ਫੈਸਲੇ ’ਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਵਾਲ ਚੁੱਕੇ ਹਨ। ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਬਲੂ ਸਟਾਰ ਨਾਲੋਂ ਵੀ ਵੱਡਾ ਹਮਲਾ ਹੈ। ਇਹ ਸਿੱਖ ਧਰਮ ਦੀ ਰੂਹ ’ਤੇ ਕੀਤਾ ਗਿਆ ਹਮਲਾ ਹੈ। ਉਨ੍ਹਾਂ ਕਿਹਾ ਕਿ ਫੈਸਲਾ ਦੇਣ ਵਾਲੇ ਜੱਜਾਂ ’ਚੋਂ ਇਕ ਸਿੱਧੇ ਤੌਰ ’ਤੇ ਆਰ.ਐਸ.ਐਸ. ਨਾਲ ਜੁੜਿਆ ਹੋਇਆ ਹੈ। ਹਰਿਆਣਾ ਦੇ ਗੁਰਦੁਆਰਾ ਸਾਹਿਬਾਨਾਂ ਦੀ ਸੇਵਾ ਸੰਭਾਲ ਦਾ ਕੰਮ ਐਸਜੀਪੀਸੀ ਕੋਲ ਰਾਖਵਾਂ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਰੀਵਿਊ ਪਟੀਸ਼ਨ ਦਾਇਰ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਹਰਿਆਣਾ ਨੇ ਵੱਖਰਾ ਗੁਰਦੁਆਰਾ ਐਕਟ ਬਣਾ ਲਿਆ ਹੈ ਪਰ 1925 ਦਾ ਐਕਟ ਜਿਉਂ ਦਾ ਤਿਉਂ ਖੜ੍ਹਾ ਹੈ। ਧਾਮੀ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ। ਧਾਮੀ ਨੇ ਕਿਹਾ ਕਿ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਵਾਲੇ ਮਿਲ ਕੇ ਸਿੱਖੀ ਨੂੰ ਨੁਕਸਾਨ ਪਹੁੰਚਾਉਣ ਲੱਗੇ ਹੋਏ ਹਨ।
Home / ਪੰਜਾਬ / ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ ਬਾਰੇ ਸੁਪਰੀਮ ਕੋਰਟ ਦੇ ਫੈਸਲੇ ’ਤੇ ਹਰਜਿੰਦਰ ਸਿੰਘ ਧਾਮੀ ਨੇ ਚੁੱਕੇ ਸਵਾਲ
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …