ਮੰਡੀਆਂ ’ਚ ਪਏ ਝੋਨੇ ਦੀ ਭਰਾਈ ਅੱਜ ਤੋਂ ਸ਼ੁਰੂ, ਕਿਸਾਨਾਂ ਤੇ ਹਰਿਆਣਾ ਸਰਕਾਰ ’ਚ ਹੋਇਆ ਸਮਝੌਤਾ
ਅੰਬਾਲਾ/ਬਿਊਰੋ ਨਿਊਜ਼ : ਹਰਿਆਣਾ ’ਚ ਝੋਨੇ ਦੀ ਸਰਕਾਰੀ ਖਰੀਦ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ’ਚ ਸਮਝੌਤਾ ਹੋ ਗਿਆ ਹੈ। ਜਿਸ ਤੋਂ ਬਾਅਦ ਅੰਮਿ੍ਰਤਸਰ-ਦਿੱਲੀ ਨੈਸ਼ਨਲ ਹਾਈਵੇ ’ਤੇ ਪਿਛਲੇ 24 ਘੰਟਿਆਂ ਤੋਂ ਲੱਗਿਆ ਜਾਮ ਨੂੰ ਵੀ ਖੋਲ੍ਹ ਦਿੱਤਾ ਗਿਆ। ਕਿਉਂਕਿ ਨੈਸ਼ਨਲ ਹਾਈਵੇ ’ਤੇ ਕਿਸਾਨਾਂ ਵੱਲੋਂ ਹਰਿਆਣਾ ਸਰਕਾਰ ਖਿਲਾਫ਼ ਧਰਨਾ ਲਗਾਇਆ ਹੋਇਆ ਸੀ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚਡੂਨੀ ਨੂੰ ਮਿਲਣ ਦੇ ਲਈ ਕੁਰੂਸ਼ੇਤਰ ਦੇ ਡੀਸੀ ਸ਼ਾਂਤਨੂ ਸ਼ਰਮਾ ਅਤੇ ਐਸਪੀ ਸੁਰਿੰਦਰ ਭੌਰੀਆ ਸ਼ਾਹਬਾਦ ਪਹੁੰਚੇ ਸਨ। ਚਡੂਨੀ ਨੇ ਕਿਹਾ ਕਿ ਪ੍ਰਸ਼ਾਸਨ ਨਾਲ ਉਨ੍ਹਾਂ ਦੀ ਮੀਟਿੰਗ ਹੋਈ ਅਤੇ ਪ੍ਰਸ਼ਾਸਨ ਨੇ ਕਿਹਾ ਹੈ ਕਿ ਜੋ ਝੋਨੇ ਦੀ ਫਸਲ ਮੰਡੀਆਂ ’ਚ ਪਈ ਹੈ ਉਸ ਦੀ ਭਰਾਈ ਅੱਜ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ ਪ੍ਰੰਤੂ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ 1 ਅਕਤੂਬਰ ਤੋਂ ਹੋਵੇਗੀ। ਇਸ ਤੋਂ ਪਹਿਲਾਂ ਗੁਰਨਾਮ ਸਿੰਘ ਚਡੂਨੀ ਨੇ ਹਰਿਆਣਾ ਸਰਕਾਰ ਨੂੰ ਸ਼ਨੀਵਾਰ ਨੂੰ ਰਾਜ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਸ਼ੁਰੂ ਕਰਨ ਦਾ ਅਲਟੀਮੇਟਮ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਸਰਕਾਰ ਵੱਲੋਂ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਉਹ ਅੰਦੋਲਨ ਨੂੰ ਤੇਜ਼ ਕਰਨ ਲਈ ਮਜਬੂਰ ਹੋਣਗੇ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …