ਕਿਹਾ : ਭਾਜਪਾ ਦੇ ਇਸ਼ਾਰੇ ’ਤੇ ਵਿਧਾਨ ਸਭਾ ਦਾ ਸੈਸ਼ਨ ਕੀਤਾ ਗਿਆ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਵਿਚ ਅੱਜ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ’ਤੇ ਵੱਡਾ ਇਲਜ਼ਾਮ ਲਗਾਇਆ। ਅਮਨ ਅਰੋੜਾ ਨੇ ਕਿਹਾ ਕਿ ਰਾਜਪਾਲ ਨੇ ਭਾਰਤੀ ਜਨਤਾ ਪਾਰਟੀ ਦੇ ਇਸ਼ਾਰੇ ’ਤੇ ਪੰਜਾਬ ਵਿਧਾਨ ਸਭਾ ਦਾ ਸੱਦਿਆ ਵਿਸ਼ੇਸ਼ ਸੈਸ਼ਨ ਰੱਦ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਅਪ੍ਰੇਸ਼ਨ ਲੋਟਸ ਤਹਿਤ ਸਾਡੇ ਵਿਧਾਇਕਾਂ ਨੂੰ ਵੀ ਖਰੀਦਣ ਦੀ ਕੋਸ਼ਿਸ ਪ੍ਰੰਤੂ ਉਹ ਆਪਣੇ ਮਨਸੂਬਿਆਂ ਵਿਚ ਕਾਮਯਾਬ ਨਹੀਂ ਹੋ ਸਕੇ ਅਤੇ ਹੁਣ ਭਾਜਪਾ ਵਾਲੇ ਵਿਧਾਨ ਸਭਾ ਦਾ ਸੈਸ਼ਨ ਰੱਦ ਕਰਵਾਉਣ ਵਰਗੀਆਂ ਘਟੀਆ ਹਰਕਤਾਂ ’ਤੇ ਉਤਰ ਆਏ ਹਨ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਰਾਜਪਾਲ ਬਨਵਾਰੀ ਲਾਲ ਪੁਰਹਿਤ ਬਿਜਨਸ ਡਿਟੇਲ ਨਹੀਂ ਮੰਗ ਸਕਦੇ, ਜੋ ਕਿ ਰਾਜਪਾਲ ਵੱਲੋਂ ਮੰਗੀ ਜਾ ਰਹੀ ਹੈ। ਉਨ੍ਹਾਂ ਰਾਜਪਾਲ ’ਤੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਸਾਰੇ ਕਾਨੂੰਨ ਛਿੱਕੇ ਟੰਗ ਦਿੱਤੇ ਜਦਕਿ ਰਾਜਪਾਲ ਨੂੰ ਪੰਜਾਬ ਸਰਕਾਰ ਦੇ ਕੰਮਾਂ ਵਿਚ ਕੋਈ ਵੀ ਦਖਲਅੰਦਾਜ਼ੀ ਨਹੀਂ ਕਰਨੀ ਚਾਹੀਦੀ।
Check Also
ਚੰਡੀਗੜ੍ਹ ਗਰਨੇਡ ਹਮਲੇ ਦਾ ਪੰਜ ਲੱਖ ਰੁਪਏ ’ਚ ਹੋਇਆ ਸੀ ਸੌਦਾ
ਬਲਾਸਟ ਤੋਂ ਬਾਅਦ ਜੰਮੂ ਭੱਜਣ ਵਾਲੇ ਸਨ ਹਮਲਾਵਰ, ਪਾਕਿਸਤਾਨ ਆਏ ਸਨ ਹਥਿਆਰ ਚੰਡੀਗੜ੍ਹ/ਬਿਊਰੋ ਨਿਊਜ਼ : …