ਕਿਹਾ : ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ‘ਆਪ’ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸੱਦੇ ਗਏ ਸਪੈਸ਼ਲ ਇਜਲਾਸ ’ਤੇ ਸਵਾਲ ਚੁੱਕਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ ਦਾ ਇਜਲਾਸ ਤਿੰਨ ਮੁੱਦਿਆਂ ਜਿਵੇਂ ਜੀ ਐਸ ਟੀ, ਬਿਜਲੀ ਅਤੇ ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਸੱਦਿਆ ਸੀ। ਪ੍ਰੰਤੂ ਅੱਜ ਦੇ ਇਲਜਾਸ ਦੌਰਾਨ ਇਨ੍ਹਾਂ ਤਿੰਨੋਂ ਮੁੱਦਿਆਂ ’ਤੇ ਕੋਈ ਚਰਚਾ ਨਹੀਂ ਕੀਤੀ ਗਈ। ਉਨ੍ਹਾਂ ਭਗਵੰਤ ਮਾਨ ਸਰਕਾਰ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਸੱਦਿਆ ਗਿਆ ਸੀ। ਰਾਜਾ ਵੜਿੰਗ ਨੇ ਅੱਗੇ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਭਰੋਸਗੀ ਮਤਾ ਲਿਆਉਣਾ ਇੰਨਾ ਹੀ ਸ਼ੌਕ ਹੈ ਤਾਂ ਉਹ ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਚੋਣਾਂ ਕਰਵਾਉਣ ਅਤੇ ਫਿਰ ਭਰੋਸਗੀ ਮਤਾ ਲਿਆਉਣ ਦੀ ਗੱਲ ਕਰਨ।