ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਲਿਆ ਆਖਰੀ ਸਾਹ
ਭਦੌੜ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਦਾ ਅੱਜ ਦਿਹਾਂਤ ਹੋ ਗਿਆ। ਉਹ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਜੇਰੇ ਇਲਾਜ਼ ਸਨ, ਜਿੱਥੇ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦੀ ਹਾਤਲ ਗੰਭੀਰ ਬਣੀ ਹੋਈ ਸੀ। ਧਿਆਨ ਰਹੇ ਕਿ ਲੰਘੇ ਦਿਨੀਂ ਵਿਧਾਇਕ ਦੇ ਪਿਤਾ ਵੱਲੋਂ ਘਰੇਲੂ ਝਗੜੇ ਕਾਰਨ ਜ਼ਹਿਰੀਲੀ ਦਵਾਈ ਪੀ ਲੈਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ। ਜਦਕਿ ਵਿਧਾਇਕ ਲਾਭ ਸਿੰਘ ਉਗੋਕੇ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਨ੍ਹਾਂ ਖ਼ਬਰਾਂ ਨੂੰ ਅਫਵਾਹ ਦੱਸਿਆ ਗਿਆ ਸੀ। ਵਿਧਾਇਕ ਉਗੋਕੇ ਨੇ ਕਿਹਾ ਸੀ ਕਿ ਉਨ੍ਹਾਂ ਦੇ ਪਿਤਾ ਨੂੰ ਹਾਰਟ ਨਾਲ ਸਬੰਧਤ ਸਮੱਸਿਆ ਆਈ ਹੈ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹੀਰੋ ਹਾਰਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਅੱਜ ਦਰਸ਼ਨ ਸਿੰਘ ਨੇ ਆਖਰੀ ਸਾਹ ਲਿਆ । ਉਨ੍ਹਾਂ ਦੀ ਮੌਤ ਦੀ ਖਬਰ ਸੁਣਦਿਆਂ ਹੀ ਭਦੌੜ ਹਲਕੇ ਸਮੇਤ ਪੂਰੇ ਬਰਨਾਲਾ ਜ਼ਿਲ੍ਹੇ ਵਿਚ ਸੋਗ ਦੀ ਲਹਿਰ ਫੈਲ ਗਈ। ਵਿਧਾਇਕ ਲਾਭ ਸਿੰਘ ਉਗੋਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਉਣ ਤੋਂ ਬਾਅਦ ਸੁਰਖੀਆਂ ਵਿਚ ਆਏ ਸਨ।
Check Also
ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ
ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …