ਪੰਜਾਬ ਲਈ ਵੱਖਰੀ ਐਸਜੀਪੀਸੀ ਦੀ ਵੀ ਕੀਤੀ ਮੰਗ
ਲੁਧਿਆਣਾ/ਬਿੳੂਰੋ ਨਿੳੂਜ਼
ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਬੀਬੀਐਮਬੀ ਦਾ ਮੁੱਦਾ ਇਕ ਵਾਰ ਫਿਰ ਚੁੱਕਿਆ ਅਤੇ ਪੰਜਾਬ ਲਈ ਵੱਖਰੀ ਐਸਜੀਪੀਸੀ ਦੀ ਵੀ ਮੰਗ ਕਰ ਦਿੱਤੀ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਸਬੰਧੀ ਲੁਧਿਆਣਾ ’ਚ ਗੱਲਬਾਤ ਕਰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਸਰਕਾਰ ਦੇ ਅਧਿਕਾਰਾਂ ਨੂੰ ਖਤਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੀਬੀਐਮਬੀ ਵਿਚ ਪੰਜਾਬ ਦੇ ਦੋ ਮੈਂਬਰ ਦੋ ਮਹੀਨੇ ਪਹਿਲਾਂ ਸੇਵਾ ਮੁਕਤ ਹੋ ਚੁੱਕੇ ਹਨ, ਪਰ ਇਸਦੇ ਬਾਵਜੂਦ ਕੇਂਦਰ ਸਰਕਾਰ ਨੇ ਅਜੇ ਤੱਕ ਪੰਜਾਬ ਦਾ ਕੋਈ ਮੈਂਬਰ ਬੋਰਡ ਵਿਚ ਨਿਯੁਕਤ ਨਹੀਂ ਕੀਤਾ। ਬਿੱਟੂ ਨੇ ਕਿਹਾ ਕਿ ਇਕ ਸਾਜਿਸ਼ ਦੇ ਤਹਿਤ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਹੱਕ ਖੋਹੇ ਜਾ ਰਹੇ ਹਨ। ਇਸੇ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸਿੱਖਾਂ ਲਈ ਮਹੱਤਵਪੂਰਨ ਗੁਰੂਘਰ ਹਨ, ਜਿਨ੍ਹਾਂ ਦੀ ਦੇਖ ਰੇਖ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਰਦੀ ਹੈ। ਉਨ੍ਹਾਂ ਕਿਹਾ ਕਿ ਹੁਣ ਹਰਿਆਣਾ ਨੇ ਆਪਣੀ ਵੱਖਰੀ ਗੁਰਦੁਆਰਾ ਕਮੇਟੀ ਬਣਾ ਲਈ ਹੈ, ਦਿੱਲੀ ਦੇ ਲਈ ਵੀ ਵੱਖਰੀ ਗੁਰਦੁਆਰਾ ਕਮੇਟੀ ਹੈ ਤਾਂ ਉਸੇ ਤਰ੍ਹਾਂ ਪੰਜਾਬ ਦੇ ਗੁਰੂ ਘਰਾਂ ਦੀ ਦੇਖ ਰੇਖ ਲਈ ਵੀ ਵੱਖਰੀ ਗੁਰਦੁਆਰਾ ਕਮੇਟੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਕੋਲੋਂ ਮੰਗ ਕਰਨਗੇ ਕਿ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਵੀ ਜਲਦ ਕਰਵਾਈਆਂ ਜਾਣ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …