ਕਿਹਾ : ਸ਼ਹੀਦ ਭਗਤ ਸਿੰਘ ਵਰਗੇ ਬਲੀਦਾਨੀਆਂ ਨੂੰ ਮਿਲਣਾ ਚਾਹੀਦੈ ਭਾਰਤ ਰਤਨ
ਖਟਕੜ ਕਲਾਂ/ਬਿੳੂਰੋ ਨਿੳੂਜ਼
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਖਟਕੜ ਪਹੁੰਚੇ ਅਤੇ ਇਸ ਮੌਕੇ ਉਨ੍ਹਾਂ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ। ਭਗਵੰਤ ਮਾਨ ਨੇ ਭਗਤ ਸਿੰਘ ਅਤੇ ਉਨ੍ਹਾਂ ਦੇ ਯਤਨਾਂ ਨਾਲ ਮਿਲੀ ਆਜ਼ਾਦੀ ਨੂੰ ਯਾਦ ਕਰਦੇ ਹੋਏ ਪੰਜਾਬੀਆਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਰਤਨ ਪੁਰਸਕਾਰ ਭਗਤ ਸਿੰਘ ਅਤੇ ਉਨ੍ਹਾਂ ਵਰਗੇ ਹੋਰ ਸ਼ਹੀਦਾਂ ਅਤੇ ਬਲੀਦਾਨੀਆਂ ਨੂੰ ਦਿੱਤਾ ਜਾਣਾ ਚਾਹੀਦਾ ਹੈ, ਇਸ ਨਾਲ ਪੁਰਸਕਾਰ ਦੀ ਇੱਜ਼ਤ ਹੋਰ ਵਧੇਗੀ। ਸੀਐਮ ਮਾਨ ਨੇ ਕਿਹਾ ਕਿ 23 ਅਕਤੂਬਰ ਨੂੰ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਦੇ ਰਸਤੇ ਵਿਚ ਭਗਤ ਸਿੰਘ ਦਾ ਕਾਫੀ ਉਚਾ 5-ਡੀ ਬੁੱਤ ਲਗਾਇਆ ਜਾਵੇਗਾ। ਜਿਸ ਨੂੰ ਦੇਖ ਕੇ ਹਰ ਪੰਜਾਬੀ ਮਾਣ ਮਹਿਸੂਸ ਕਰੇਗਾ ਅਤੇ ਭਗਤ ਸਿੰਘ ਦੀ ਆਤਮਾ ਨੂੰ ਸਕੂਨ ਮਿਲੇਗਾ। ਇਸ ਦੌਰਾਨ ਭਗਵੰਤ ਮਾਨ ਨੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ’ਚ ਸ਼ਹੀਦ ਭਗਤ ਸਿੰਘ ਦੇ ਨਾਮ ਦੀ ਚੇਅਰ ਵੀ ਸਥਾਪਿਤ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਅਤੇ ਦੇਸ਼ ਵਾਸੀਆਂ ਵਿਚ ਟੇਲੈਂਟ ਦੀ ਕੋਈ ਕਮੀ ਨਹੀਂ ਹੈ। ਸਾਡੇ ਦੇਸ਼ ਵਿਚ ਸਭ ਕੁਝ ਹੈ, ਪਰ ਸੱਚੀ ਨੀਅਤ ਵਾਲੇ ਲੀਡਰਾਂ ਦੀ ਜ਼ਰੂਰਤ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …