Breaking News
Home / ਪੰਜਾਬ / ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

ਹਰੇਕ ਜ਼ਿਲ੍ਹੇ ’ਚੋਂ ਦੋ ਅਤੇ ਸੂਬੇ ਭਰ ’ਚੋਂ 46 ਨੌਜਵਾਨਾਂ ਨੂੰ ਦਿੱਤਾ ਜਾਵੇਗਾ ਪੁਰਸਕਾਰ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਸੂਬੇ ਵਿੱਚ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋ ਹਰ ਜ਼ਿਲ੍ਹੇ ਦੇ ਦੋ ਅਤੇ ਸੂਬੇ ਭਰ ਵਿੱਚ ਕੁੱਲ 46 ਨੌਜਵਾਨਾਂ ਨੂੰ ਇਸ ਪੁਰਸਕਾਰ ਤਹਿਤ 51-51 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਇਸ ਪੁਰਸਕਾਰ ਲਈ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਕੋਲੋਂ ਬਿਨੈ ਪੱਤਰ ਵੀ ਮੰਗ ਲਏ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਲਈ ਨੌਜਵਾਨ 30 ਨਵੰਬਰ ਤੱਕ ਅਰਜ਼ੀਆਂ ਦੇ ਸਕਦੇ ਹਨ। ਧਿਆਨ ਰਹੇ ਕਿ ਪੰਜਾਬ ਵਿੱਚ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਪਿਛਲੇ ਕਈ ਸਾਲਾਂ ਤੋਂ ਰੁਕੇ ਹੋਏ ਸਨ, ਪਰ ਹੁਣ ਇਕ ਵਾਰ ਫਿਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ ਹਨ।

 

Check Also

ਡਾ.ਅਟਵਾਲ ਦੀ ਅੰਤਿਮ ਅਰਦਾਸ ਵੇਲੇ ਵੱਡੀ ਗਿਣਤੀ ਵਿੱਚ ਪੁੱਜੇ ਸਾਹਿਤਕਾਰ 

ਚੰਡੀਗੜ੍ਹ :ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ …