Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਦਰਮਿਆਨ ਤਲਖੀ ਬਰਕਰਾਰ

ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਦਰਮਿਆਨ ਤਲਖੀ ਬਰਕਰਾਰ

ਇਕੋ ਮੰਚ ’ਤੇ ਦੋਵੇਂ ਇਕੱਠੇ ਆਏ ਨਜ਼ਰ ਪ੍ਰੰਤੂ ਨਹੀਂ ਹੋਈ ਕੋਈ ਗੱਲਬਾਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਕੁੱਝ ਤਲਖੀ ਆ ਗਈ ਸੀ। ਜੋ ਅੱਜ ਵੀ ਇਕ ਪ੍ਰੋਗਰਾਮ ਦੌਰਾਨ ਸਾਫ਼ ਨਜ਼ਰ ਆਈ। ਚੰਡੀਗੜ੍ਹ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਣ ਲਈ ਅੱਜ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ ਜਿਸ ਦਾ ਉਦਘਾਟਨ ਕਰਨ ਲਈ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਵੀ ਕੇ ਸਿੰਘ ਪਹੁੰਚੇ ਸਨ। ਇਸ ਮੌਕੇ ਮੰਚ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਬੈਠੇ ਹੋਏ ਨਜ਼ਰ ਆਏ ਪ੍ਰੰਤੂ ਦੋਵਾਂ ਦਰਮਿਆਨ ਕੋਈ ਗੱਲਬਾਤ ਨਹੀਂ ਹੋਈ ਅਤੇ ਨਾ ਹੀ ਦੋਵਾਂ ਨੇ ਇਕ-ਦੂਜੇ ਨਾਲ ਨਜ਼ਰ ਮਿਲਾਈ। ਜਦੋਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਉਦਘਾਟਨ ਕਰਨ ਲਈ ਅੱਗੇ ਵਧੇ ਤਾਂ ਭਗਵੰਤ ਮਾਨ ਗਵਰਨਰ ਤੋਂ ਦੂਜੇ ਪਾਸੇ ਦੀ ਅੱਗੇ ਵਧਣ ਲੱਗੇ ਪ੍ਰੰਤੂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਥੋੜ੍ਹਾ ਪਿੱਛੇ ਹਟ ਗਏ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਨਾਲ ਤੁਰ ਪਏ। ਧਿਆਨ ਰਹੇ ਕਿ ਲੰਘੇ ਦਿਨੀਂ ਪੰਜਾਬ ਸਰਕਾਰ ਨੇ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਸੱਦਿਆ ਸੀ, ਜਿਸ ਲਈ ਰਾਜਪਾਲ ਨੇ ਮਨਜ਼ੂਰੀ ਵੀ ਦੇ ਦਿੱਤੀ ਸੀ ਪ੍ਰੰਤੂ ਬਾਅਦ ਵਿਚ ਉਨ੍ਹਾਂ ਨੇ ਸੈਸ਼ਨ ਨੂੰ ਰੱਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਦਰਮਿਆਨ ਤਲਖੀ ਚਲੀ ਆ ਗਈ ਸੀ, ਜੋ ਅੱਜ ਵੀ ਬਰਕਰਾਰ ਹੈ।

 

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …