Breaking News
Home / ਪੰਜਾਬ / ਹੁਣ ਸ਼ਹੀਦ ਭਗਤ ਸਿੰਘ ਦੇ ਨਾਮ ਨਾਲ ਜਾਣਿਆ ਜਾਵੇਗਾ ਚੰਡੀਗੜ੍ਹ ਦਾ ਹਵਾਈ ਅੱਡਾ

ਹੁਣ ਸ਼ਹੀਦ ਭਗਤ ਸਿੰਘ ਦੇ ਨਾਮ ਨਾਲ ਜਾਣਿਆ ਜਾਵੇਗਾ ਚੰਡੀਗੜ੍ਹ ਦਾ ਹਵਾਈ ਅੱਡਾ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੀਤਾ ਉਦਘਾਟਨ, ਮੁੱਖ ਮੰਤਰੀ ਭਗਵੰਤ ਮਾਨ ਵੀ ਰਹੇ ਮੌਜੂਦ
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਅੱਜ ਬਦਲ ਦਿੱਤਾ ਗਿਆ ਹੈ। ਹੁਣ ਇਸ ਨੂੰ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਦੇ ਨਾਮ ਨਾਲ ਜਾਣਿਆ ਜਾਵੇਗਾ ਜਦਕਿ ਇਸ ’ਚ ਮੋਹਾਲੀ ਅਤੇ ਪੰਚਕੂਲਾ ਦੇ ਨਾਮ ਨੂੰ ਸ਼ਾਮਲ ਨਹੀਂ ਕੀਤਾ ਗਿਆ। ਬੁੱਧਵਾਰ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਨਾਮਬਦਲੀ ਦਾ ਉਦਘਾਟਨ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਵੀਕੇ ਸਿੰਘ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਰੇਅ ਵੀ ਮੌਜੂਦ ਸਨ। ਇਸ ਨਾਮ ਬਦਲੀ ਤੋਂ ਬਾਅਦ ਹੀ ਏਅਰਪੋਰਟ ਦੇ ਨਾਮਕਰਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦਰਮਿਆਨ ਪਿਛਲੇ 7 ਸਾਲ ਤੋਂ ਚੱਲੀ ਆ ਰਹੀ ਖਿੱਚੋਤਾਣ ਵੀ ਖਤਮ ਹੋ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਇਸ ਮੌਕੇ ਏਅਰਪੋਰਟ ਤੋਂ ਅਮਰੀਕਾ ਅਤੇ ਕੈਨੇਡਾ ਦੇ ਲਈ ਡਾਇਰੈਕਟ ਫਲਾਈਟ ਦੀ ਮੰਗ ਵੀ ਕੀਤੀ। ਧਿਆਨ ਰਹੇ ਕਿ ਲੰਘੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪ੍ਰੋਗਰਾਮ ਮਨ ਕੀ ਬਾਤ ਦੌਰਾਨ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਣ ਦਾ ਐਲਾਨ ਕੀਤਾ ਸੀ।

 

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …