Breaking News
Home / ਪੰਜਾਬ / ਪੰਜਾਬ ਮੰਤਰੀ ਮੰਡਲ ’ਚ ਦੀਵਾਲੀ ਤੋਂ ਪਹਿਲਾ ਹੋ ਸਕਦੈ ਵਿਸਥਾਰ

ਪੰਜਾਬ ਮੰਤਰੀ ਮੰਡਲ ’ਚ ਦੀਵਾਲੀ ਤੋਂ ਪਹਿਲਾ ਹੋ ਸਕਦੈ ਵਿਸਥਾਰ

ਮੰਤਰੀਆਂ ਦੇ ਵਿਭਾਗਾਂ ’ਚ ਵੀ ਫੇਰਬਦਲ ਦੀ ਸੰਭਾਵਨਾ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਮੰਤਰੀ ਮੰਡਲ ਵਿਚ ਦੀਵਾਲੀ ਤੋਂ ਪਹਿਲਾਂ ਵਿਸਥਾਰ ਹੋ ਸਕਦਾ ਹੈ ਅਤੇ ਕੁਝ ਮੰਤਰੀਆਂ ਦੇ ਵਿਭਾਗਾਂ ਵਿਚ ਫੇਰਬਦਲ ਹੋਣ ਦੀ ਸੰਭਾਵਨਾ ਹੈ। ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਪਾਰਟੀ ਹਾਈਕਮਾਨ ਨੇ ਕੈਬਨਿਟ ਮੰਤਰੀਆਂ ਦੀਆਂ ਤਿੰਨ ਖ਼ਾਲੀ ਪਈਆਂ ਸੀਟਾਂ ਨੂੰ ਭਰਨ ਲਈ ਕੈਬਨਿਟ ਦੇ ਵਿਸਥਾਰ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਤਿੰਨ ਵਿਧਾਇਕਾਂ ਨੂੰ ਝੰਡੀ ਵਾਲੀ ਕਾਰ ਦੇ ਕੇ ਦੀਵਾਲੀ ਦਾ ਤੋਹਫ਼ਾ ਦੇ ਸਕਦੇ ਹਨ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਦੂਜੀ ਵਾਰੀ ਵਿਧਾਇਕਾ ਬਣੀ ਪ੍ਰੋ. ਬਲਜਿੰਦਰ ਕੌਰ ਅਤੇ ਸਰਬਜੀਤ ਕੌਰ ਮਾਣੂੰਕੇ ’ਚੋਂ ਕਿਸੇ ਇਕ ਨੂੰ ਮੰਤਰੀ ਮੰਡਲ ’ਚ ਸਥਾਨ ਮਿਲ ਸਕਦਾ ਹੈ। ਇਸੇ ਤਰ੍ਹਾਂ ਪਿ੍ਰੰਸੀਪਲ ਬੁੱਧ ਰਾਮ ਨੂੰ ਵੀ ਕੈਬਨਿਟ ਮੰਤਰੀ ਬਣਾਇਆ ਜਾ ਸਕਦਾ ਹੈ। ਸਿਆਸੀ ਹਲਕਿਆਂ ਵਿਚ ਇਹ ਗੱਲ ਵੀ ਤੇਜ਼ੀ ਨਾਲ ਫੈਲ ਰਹੀ ਹੈ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਪੰਜਾਬ ਵਿਧਾਨ ਸਭਾ ਦੇ ਇਜਲਾਸ ਤੋਂ ਬਾਅਦ ਮੰਤਰੀ ਅਹੁਦੇ ਤੋਂ ਛੁੱਟੀ ਹੋ ਸਕਦੀ ਹੈ। ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਫੌਜਾ ਸਿੰਘ ਸਰਾਰੀ ਨੂੰ ਆਡੀਓ ਵਾਇਰਲ ਹੋਣ ਦੇ ਮਾਮਲੇ ਵਿਚ ਕਾਰਨ ਦੱਸੋ ਨੋਟਿਸ ਵੀ ਜਾਰੀ ਕਰ ਦਿੱਤਾ ਸੀ। ਦੱਸਣਯੋਗ ਹੈ ਕਿ ਪੰਜਾਬ ਮੰਤਰੀ ਮੰਡਲ ’ਚ ਮੁੱਖ ਮੰਤਰੀ ਸਮੇਤ 18 ਕੈਬਨਿਟ ਮੰਤਰੀ ਬਣਾਏ ਜਾ ਸਕਦੇ ਹਨ। ਇਸ ਸਮੇਂ 14 ਕੈਬਨਿਟ ਮੰਤਰੀ ਹਨ ਅਤੇ ਤਿੰਨ ਸੀਟਾਂ ਖਾਲੀ ਪਈਆਂ ਹਨ।

 

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …