7 C
Toronto
Thursday, October 16, 2025
spot_img
Homeਭਾਰਤਅਸ਼ੋਕ ਗਹਿਲੋਤ ਨਹੀਂ ਲੜਨਗੇ ਕਾਂਗਰਸ ਪ੍ਰਧਾਨਗੀ ਅਹੁਦੇ ਦੀ ਚੋਣ

ਅਸ਼ੋਕ ਗਹਿਲੋਤ ਨਹੀਂ ਲੜਨਗੇ ਕਾਂਗਰਸ ਪ੍ਰਧਾਨਗੀ ਅਹੁਦੇ ਦੀ ਚੋਣ

ਦਿਗਵਿਜੈ ਸਿੰਘ ਭਲਕੇ ਸ਼ੁੱਕਰਵਾਰ ਨੂੰ ਭਰਨਗੇ ਨਾਮਜ਼ਦਗੀ ਪਰਚਾ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਕਾਂਗਰਸ ਪਾਰਟੀ ਵਿਚ ਪ੍ਰਧਾਨਗੀ ਅਹੁਦੇ ਨੂੰ ਲੈ ਕੇ ਸਿਆਸੀ ਘਮਾਸਾਣ ਮਚਿਆ ਹੋਇਆ ਹੈ ਅਤੇ ਭਲਕੇ ਸ਼ੁੱਕਰਵਾਰ ਨੂੰ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ। ਇਸਦੇ ਚੱਲਦਿਆਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਤੋਂ ਬਾਅਦ ਅਸ਼ੋਕ ਗਹਿਲੋਤ ਨੇ ਸਾਫ ਕਰ ਦਿੱਤਾ ਕਿ ਉਹ ਕਾਂਗਰਸ ਪ੍ਰਧਾਨ ਦੇ ਅਹੁਦੇ ਦੀ ਚੋਣ ਨਹੀਂ ਲੜਨਗੇ। ਧਿਆਨ ਰਹੇ ਕਿ ਹੁਣ ਤੱਕ ਇਹੀ ਕਿਹਾ ਜਾ ਰਿਹਾ ਸੀ ਕਿ ਅਸ਼ੋਕ ਗਹਿਲੋਤ ਕਾਂਗਰਸ ਦੇ ਪ੍ਰਧਾਨ ਬਣ ਸਕਦੇ ਹਨ ਅਤੇ ਸਚਿਨ ਪਾਇਲਟ ਨੂੰ ਰਾਜਸਥਾਨ ਦਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। ਪਰ ਹੁਣ ਕਾਂਗਰਸ ਦੀ ਪ੍ਰਧਾਨਗੀ ਅਹੁਦੇ ਦੀ ਦੌੜ ਵਿਚ ਕਈ ਸੀਨੀਅਰ ਆਗੂ ਸ਼ਾਮਲ ਹੋ ਚੁੱਕੇ ਹਨ, ਜਿਨ੍ਹਾਂ ਵਿਚ ਸ਼ਸ਼ੀ ਥਰੂਰ, ਭੁਪਿੰਦਰ ਸਿੰਘ ਹੁੱਡਾ, ਪਵਨ ਬਾਂਸਲ ਅਤੇ ਮੁਨੀਸ਼ ਤਿਵਾੜੀ ਦਾ ਨਾਮ ਵੀ ਸ਼ਾਮਲ ਹੈ। ਇਸਦੇ ਚੱਲਦਿਆਂ ਕਾਂਗਰਸ ਦੇ ਸੀਨੀਅਰ ਆਗੂ ਦਿਗਵਿਜੈ ਸਿੰਘ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਨਾਮਜ਼ਦਗੀ ਪੱਤਰ ਲੈ ਲਿਆ ਹੈ ਅਤੇ ਉਹ ਭਲਕੇ ਸ਼ੁੱਕਰਵਾਰ ਨੂੰ ਨਾਮਜ਼ਦਗੀ ਦਾਖ਼ਲ ਕਰਨਗੇ। ਕਾਂਗਰਸ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਐਲਾਨੇ ਪ੍ਰੋਗਰਾਮ ਅਨੁਸਾਰ, ਨੋਟੀਫਿਕੇਸ਼ਨ 22 ਸਤੰਬਰ ਨੂੰ ਜਾਰੀ ਕੀਤੀ ਗਈ ਸੀ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 30 ਸਤੰਬਰ ਤੱਕ ਹੈ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 8 ਅਕਤੂਬਰ ਹੈ। ਧਿਆਨ ਰਹੇ ਕਿ ਜੇਕਰ ਇਕ ਤੋਂ ਜ਼ਿਆਦਾ ਵਿਅਕਤੀ ਕਾਂਗਰਸ ਪ੍ਰਧਾਨਗੀ ਅਹੁਦੇ ਲਈ ਦਾਅਦੇਵਾਰ ਹੋਏ ਤਾਂ 17 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜਾ 19 ਅਕਤੂਬਰ ਨੂੰ ਐਲਾਨਿਆ ਜਾਵੇਗਾ।

RELATED ARTICLES
POPULAR POSTS