ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਕਰ ਰਹੀ ਹੈ ਰੈਲੀ ਦਾ ਆਯੋਜਨ
ਚੰਡੀਗੜ੍ਹ/ਬਿੳੂਰੋ ਨਿੳੂਜ਼
ਵੱਖ-ਵੱਖ ਕਿਸਾਨ ਜਥੇਬੰਦੀਆਂ ਭਲਕੇ 30 ਸਤੰਬਰ ਸ਼ੁੱਕਰਵਾਰ ਨੂੰ ਫਗਵਾੜਾ ਵਿਚ ਇਕੱਠੀਆਂ ਹੋਣਗੀਆਂ। ਕਿਸਾਨ ਜਥੇਬੰਦੀਆਂ ਝੋਨੇ ਦੀ ਫਸਲ, ਪਰਾਲੀ ਦੀ ਸਮੱਸਿਆ, ਪੰਜਾਬ ਵਿਚ ਪਾਣੀ ਅਤੇ ਕਿਸਾਨਾਂ ਨੂੰ ਨਹੀਂ ਮਿਲ ਰਹੀ ਡੀਏਪੀ ਖਾਦ, ਜਿਹੇ ਮਾਮਲਿਆਂ ਨੂੰ ਲੈ ਕੇ ਫਗਵਾੜਾ ਦੀ ਦਾਣਾਮੰਡੀ ਵਿਚ ਮਹਾਂ ਰੈਲੀ ਕਰਨਗੀਆਂ। ਇਸ ਰੈਲੀ ਦਾ ਆਯੋਜਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕਰਵਾਇਆ ਜਾ ਰਿਹਾ ਹੈ। ਇਸ ਵਿਚ ਮੁੱਖ ਰੂਪ ਵਿਚ ਸੂਬੇ ਦੀਆਂ ਪੰਜ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਮਾਨਸਾ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਆਜ਼ਾਦ ਕਿਸਾਨ ਫੈਡਰੇਸ਼ਨ ਐਂਡ ਕੁੱਲ ਹਿੰਦ ਕਿਸਾਨ ਫੈਡਰੇਸ਼ਨ ਸ਼ਾਮਲ ਹੋਣਗੀਆਂ। ਕਿਸਾਨਾਂ ਦੀ ਸਮੱਸਿਆ ਨੂੰ ਲੈ ਕੇ ਕੀਤੀ ਜਾ ਰਹੀ ਇਸ ਰੈਲੀ ਵਿਚ ਕਿਸਾਨ ਆਗੂ ਆਪਣੇ-ਆਪਣੇ ਵਿਚਾਰ ਰੱਖਣਗੇ। ਕਿਸਾਨਾਂ ਦਾ ਮੁੱਖ ਮੁੱਦਾ ਪੰਜਾਬ ਵਿਚ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਮਾਧਿਅਮ ਨਾਲ ਚਲਾਨ ਤਾਂ ਕਟਵਾ ਰਹੀ ਹੈ, ਪਰ ਇਸਦਾ ਹੱਲ ਕੋਈ ਨਹੀਂ ਦੱਸ ਰਹੀ।