Breaking News
Home / ਪੰਜਾਬ / ਸੁਖਬੀਰ ਬਾਦਲ ਨੇ ਭਗਵੰਤ ਮਾਨ ਸਰਕਾਰ ਨੂੰ ਹਰ ਫਰੰਟ ’ਤੇ ਦੱਸਿਆ ਫੇਲ੍ਹ

ਸੁਖਬੀਰ ਬਾਦਲ ਨੇ ਭਗਵੰਤ ਮਾਨ ਸਰਕਾਰ ਨੂੰ ਹਰ ਫਰੰਟ ’ਤੇ ਦੱਸਿਆ ਫੇਲ੍ਹ

ਕਿਹਾ : ਪੰਜਾਬ ਸਰਕਾਰ ਦਾ ਰਿਮੋਟ ਕੰਟਰੋਲ ਅਰਵਿੰਦ ਕੇਜਰੀਵਾਲ ਦੇ ਹੱਥ
ਲੁਧਿਆਣਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਤਿੱਖਾ ਸਿਆਸੀ ਹਮਲਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਪੰਜਾਬ ਸਰਕਾਰ ਦੀ 6 ਮਹੀਨਿਆਂ ਦੀ ਕਾਰਗੁਜ਼ਾਰੀ ਤੋਂ ਹੀ ਬਹੁਤ ਪ੍ਰੇਸ਼ਾਨ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਜੋ ਲੋਕ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਕੀਮਾਂ ਚਲਾਈਆਂ ਗਈਆਂ ਸਨ, ਉਨ੍ਹਾਂ ਨੂੰ ਮਾਨ ਸਰਕਾਰ ਵੱਲੋਂ ਹੌਲੀ-ਹੌਲੀ ਬੰਦ ਕੀਤਾ ਜਾ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਦਾ ਕੰਟਰੋਲ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਹੱਥ ਹੈ, ਉਹ ਜੋ ਕਹਿੰਦੇ ਹਨ ਭਗਵੰਤ ਮਾਨ ਵੱਲੋਂ ਉਹੀ ਕੀਤਾ ਜਾਂਦਾ ਹੈ। ਸੁਖਬੀਰ ਬਾਦਲ ਨੇ ਅੱਗੇ ਦੱਸਿਆ ਕਿ ਪੰਜਾਬ ਦਾ ਪੈਸਾ ਦੂਜੇ ਸੂਬਿਆਂ ਅੰਦਰ ਚੋਣਾਂ ਲੜਨ ਲਈ ਖਰਚਿਆ ਜਾ ਰਿਹਾ ਅਤੇ ਪੰਜਾਬ ਨੂੰ ਕਰਜ਼ਈ ਕੀਤਾ ਜਾ ਰਿਹਾ ਹੈ, ਇਸ ਤਰ੍ਹਾਂ ਦੀਆਂ ਕਾਰਵਾਈਆਂ ਨੂੰ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੁਖਬੀਰ ਸਿੰਘ ਬਾਦਲ ਵੱਲੋਂ ਲੁਧਿਆਣਾ ’ਚ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਐਨ ਕੇ ਸ਼ਰਮਾ ਵੀ ਮੌਜੂਦ ਸਨ।

 

Check Also

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ …