ਵਿਰੋਧੀ ਧਿਰ ਨੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਦੂਜਾ ਦਿਨ ਸੀ। ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ। ਇਸ ਮੌਕੇ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਫੌਜਾ ਸਿੰਘ ਸਰਾਰੀ ਨੂੰ ਕੈਬਨਿਟ ’ਚੋਂ ਕੱਢਿਆ ਜਾਵੇ ਅਤੇ ਜਿਵੇਂ ਸਾਬਕਾ ਸਿਹਤ ਮੰਤਰੀ ਡਾ.ਵਿਜੈ ਸਿੰਗਲਾ ਖਿਲਾਫ ਕਾਰਵਾਈ ਕੀਤੀ ਗਈ ਸੀ, ਉਸੇ ਤਰ੍ਹਾਂ ਦੀ ਕਾਰਵਾਈ ਫੌਜਾ ਸਿੰਘ ਸਰਾਰੀ ਖਿਲਾਫ ਵੀ ਕੀਤੀ ਜਾਵੇ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਵਾਇਰਲ ਆਡੀਓ ’ਤੇ ਬਿਆਨ ਦੇਣ, ਜਦੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜਵਾਬ ਦੇਣ ਲਈ ਉਠਣ ਲੱਗੇ ਤਾਂ ਕਾਂਗਰਸੀ ਵਿਧਾਇਕਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਚੀਮਾ ਨੇ ਕਿਹਾ ਕਿ ਸਦਨ ’ਚ ਕਾਂਗਰਸ ਦੇ ਬਹੁਤ ਸਾਰੇ ਸੀਨੀਅਰ ਵਿਧਾਇਕ ਹਨ ਪ੍ਰੰਤੂ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਸਿਫਰ ਕਾਲ ਦੌਰਾਨ ਉਠਾਏ ਗਏ ਮੁੱਦੇ ’ਤੇ ਸਰਕਾਰ ਨੂੰ ਬਿਆਨ ਦੇਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਇਸ ’ਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਭਿ੍ਰਸ਼ਟਾਚਾਰ ਦਾ ਮਾਮਲਾ ਨਹੀਂ, ਇਹ ਫਿਰੌਤੀ ਦਾ ਮਾਮਲਾ ਹੈ। ਕਾਂਗਰਸ ਵਿਧਾਇਕ ਅੱਜ ਸਦਨ ’ਚ ਕਾਲੇ ਚੋਲੇ ਪਾ ਕੇ ਪਹੁੰਚੇ ਹੋਏ ਸਨ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …