Breaking News
Home / ਭਾਰਤ / ਸੁਪਰੀਮ ਕੋਰਟ ਨੇ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਦਿੱਤਾ ਗਰਭਪਾਤ ਦਾ ਅਧਿਕਾਰ

ਸੁਪਰੀਮ ਕੋਰਟ ਨੇ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਦਿੱਤਾ ਗਰਭਪਾਤ ਦਾ ਅਧਿਕਾਰ

ਕਿਹਾ : ਇਹ ਗੱਲ ਮਾਇਨੇ ਨਹੀਂ ਰੱਖਦੀ ਕਿ ਔਰਤ ਵਿਆਹੀ ਹੈ ਜਾਂ ਕੁਆਰੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਅੱਜ ਦੇਸ਼ ਦੀਆਂ ਔਰਤਾਂ ਦੇ ਹੱਕ ਵਿਚ ਵੱਡਾ ਫੈਸਲਾ ਸੁਣਾਉਂਦਿਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦੇ ਦਿੱਤਾ ਹੈ। ਭਾਵੇਂ ਉਹ ਵਿਆਹੁਤਾ ਹੋਵੇ ਜਾਂ ਕੁਆਰੀ। ਇਹ ਇਤਿਹਾਸਕ ਫ਼ੈਸਲਾ ਸੁਣਾਉਂਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ ਐਕਟ ਦੇ ਤਹਿਤ ਹਰ ਕਿਸੇ ਨੂੰ 24 ਹਫ਼ਤਿਆਂ ’ਚ ਗਰਭਪਾਤ ਕਰਨ ਦਾ ਅਧਿਕਾਰ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਅਧਿਕਾਰ ਤਹਿਤ ਇਹ ਗੱਲ ਮਾਇਨੇ ਨਹੀਂ ਰੱਖਦੀ ਕਿ ਗਰਭਪਾਤ ਕਰਵਾਉਣ ਔਰਤ ਵਿਆਹੀ ਹੋਈ ਹੈ ਜਾਂ ਕੁਆਰੀ। ਸੁਪਰੀਮ ਕੋਰਟ ਨੇ ਕਿਹਾ ਕਿ ਔਰਤ ਨੂੰ ਵਿਆਹੁਤਾ ਹੋਣ ਦੇ ਨਾਤੇ ਅਣਚਾਹੇ ਗਰਭ ਨੂੰ ਖ਼ਤਮ ਕਰਨ ਦੇ ਅਧਿਕਾਰ ਤੋਂ ਵਾਂਝਾ ਨਹੀਂ ਰੱਖਿਆ ਜਾ ਸਕਦਾ। ਵਿਆਹੀਆਂ ਅਤੇ ਅਣਵਿਆਹੀਆਂ ਔਰਤਾਂ ਨੂੰ ਵੀ ਗਰਭ ਦੇ 24 ਹਫ਼ਤਿਆਂ ’ਤੇ ਉਕਤ ਕਾਨੂੰਨ ਤਹਿਤ ਗਰਭਪਾਤ ਕਰਨ ਦਾ ਅਧਿਕਾਰ ਹੈ। ਸੁਪਰੀਮ ਕੋਰਟ ਦਾ ਇਹ ਫੈਸਲਾ ਅੱਜ ‘ਅੰਤਰਰਾਸ਼ਟਰੀ ਸੁਰੱਖਿਅਤ ਗਰਭਪਾਤ ਦਿਵਸ’ ਮੌਕੇ ’ਤੇ ਆਇਆ ਹੈ। ਇਸ ’ਤੇ ਜਸਟਿਸ ਚੰਦਰਚੂੜ ਨੇ ਕਿਹਾ ਕਿ ਮੈਨੂੰ ਪਤਾ ਨਹੀਂ ਸੀ ਕਿ ਅੱਜ ਅਸੀਂ ਇੰਟਰਨੈਸ਼ਨਲ ਸੇਫ ਅਬਾਰਸ਼ਨ ਡੇਅ ਮੌਕੇ ਇਹ ਇਤਿਹਾਸਕ ਫੈਸਲਾ ਸੁਣਾ ਰਹੇ ਹਾਂ, ਉਨ੍ਹਾਂ ਕਿਹਾ ਕਿ ਵਕੀਲ ਨੂੰ ਕਿਹਾ ਕਿ ਜਾਣਕਾਰੀ ਦੇਣ ਲਈ ਤੁਹਾਡਾ ਧੰਨਵਾਦ।

 

Check Also

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ ਨਵੀਂ ਦਿੱਲੀ/ਬਿਊਰੋ …