ਦੁਨੀਆ ਦੇ ਪ੍ਰਸਿੱਧ ਅਰਥ ਸ਼ਾਸ਼ਤਰੀ ਹਨ ਡਾ.ਮਨਮੋਹਨ ਸਿੰਘ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ 26 ਸਤੰਬਰ ਨੂੰ 90ਵਾਂ ਜਨਮ ਦਿਨ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਸਮੇਤ ਕਈ ਵੱਡੇ ਨੇਤਾਵਾਂ ਨੇ ਡਾ. ਮਨਮੋਹਨ ਸਿੰਘ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕੀਤੀ ਹੈ। ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਜੀ ਨੂੰ ਜਨਮ ਦਿਨ ਦੀਆਂ ਮੁਬਾਰਕਾਂ। ਮੈਂ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਉਮਰ ਲਈ ਅਰਦਾਸ ਕਰਦਾ ਹਾਂ। ਇਸਦੇ ਨਾਲ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਭਾਰਤ ਦੇ ਸਭ ਤੋਂ ਉੱਤਮ ਸਿਆਸਤਦਾਨਾਂ ਵਿੱਚੋਂ ਇੱਕ ਡਾ. ਮਨਮੋਹਨ ਸਿੰਘ ਜੀ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਭਾਰਤ ਦੇ ਵਿਕਾਸ ਵਿੱਚ ਉਨ੍ਹਾਂ ਦੀ ਨਿਮਰਤਾ, ਸਮਰਪਣ ਅਤੇ ਯੋਗਦਾਨ ਦੀਆਂ ਕੁਝ ਸਮਾਨਤਾਵਾਂ ਹਨ। ਉਹ ਮੇਰੇ ਅਤੇ ਹੋਰ ਕਰੋੜਾਂ ਭਾਰਤੀਆਂ ਲਈ ਪ੍ਰੇਰਨਾ ਸਰੋਤ ਹਨ। ਮੈਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਖੁਸ਼ੀ ਲਈ ਪ੍ਰਾਰਥਨਾ ਕਰਦਾ ਹਾਂ। ਧਿਆਨ ਰਹੇ ਕਿ ਡਾ. ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਵੰਡ ਤੋਂ ਪਹਿਲਾਂ ਪੰਜਾਬ ਦੇ ਗਾਹ ਪਿੰਡ ਵਿੱਚ ਹੋਇਆ। ਡਾ. ਮਨਮੋਹਨ ਸਿੰਘ ਦੋ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਰਹੇ ਹਨ ਅਤੇ ਉਹ ਇੱਕ ਪ੍ਰਸਿੱਧ ਅਰਥ ਸ਼ਾਸਤਰੀ ਹਨ, ਜਿਨ੍ਹਾਂ ਨੂੰ 1990 ਦੇ ਦਹਾਕੇ ਵਿੱਚ ਵਿਆਪਕ ਸੁਧਾਰਾਂ ਦੀ ਸ਼ੁਰੂਆਤ ਕਰਨ ਦਾ ਸਿਹਰਾ ਵੀ ਜਾਂਦਾ ਹੈ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …