17.6 C
Toronto
Thursday, September 18, 2025
spot_img
Homeਭਾਰਤਸੁਪਰੀਮ ਕੋਰਟ ਨੇ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਦਿੱਤਾ ਗਰਭਪਾਤ ਦਾ ਅਧਿਕਾਰ

ਸੁਪਰੀਮ ਕੋਰਟ ਨੇ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਦਿੱਤਾ ਗਰਭਪਾਤ ਦਾ ਅਧਿਕਾਰ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਦੇਸ਼ ਦੀਆਂ ਔਰਤਾਂ ਦੇ ਹੱਕ ਵਿਚ ਵੱਡਾ ਫੈਸਲਾ ਸੁਣਾਉਂਦਿਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦੇ ਦਿੱਤਾ ਹੈ। ਭਾਵੇਂ ਉਹ ਵਿਆਹੁਤਾ ਹੋਵੇ ਜਾਂ ਕੁਆਰੀ।
ਇਹ ਇਤਿਹਾਸਕ ਫ਼ੈਸਲਾ ਸੁਣਾਉਂਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ ਐਕਟ ਦੇ ਤਹਿਤ ਹਰ ਕਿਸੇ ਨੂੰ 24 ਹਫ਼ਤਿਆਂ ‘ਚ ਗਰਭਪਾਤ ਕਰਨ ਦਾ ਅਧਿਕਾਰ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਅਧਿਕਾਰ ਤਹਿਤ ਇਹ ਗੱਲ ਮਾਇਨੇ ਨਹੀਂ ਰੱਖਦੀ ਕਿ ਗਰਭਪਾਤ ਕਰਵਾਉਣ ਔਰਤ ਵਿਆਹੀ ਹੋਈ ਹੈ ਜਾਂ ਕੁਆਰੀ। ਸੁਪਰੀਮ ਕੋਰਟ ਨੇ ਕਿਹਾ ਕਿ ਔਰਤ ਨੂੰ ਵਿਆਹੁਤਾ ਹੋਣ ਦੇ ਨਾਤੇ ਅਣਚਾਹੇ ਗਰਭ ਨੂੰ ਖ਼ਤਮ ਕਰਨ ਦੇ ਅਧਿਕਾਰ ਤੋਂ ਵਾਂਝਾ ਨਹੀਂ ਰੱਖਿਆ ਜਾ ਸਕਦਾ। ਵਿਆਹੀਆਂ ਅਤੇ ਅਣਵਿਆਹੀਆਂ ਔਰਤਾਂ ਨੂੰ ਵੀ ਗਰਭ ਦੇ 24 ਹਫ਼ਤਿਆਂ ‘ਤੇ ਉਕਤ ਕਾਨੂੰਨ ਤਹਿਤ ਗਰਭਪਾਤ ਕਰਨ ਦਾ ਅਧਿਕਾਰ ਹੈ।

 

RELATED ARTICLES
POPULAR POSTS