ਕਿਸੇ ਨੂੰ ਮਿਲਣ ਤੋਂ ਵੀ ਕੀਤੀ ਨਾਂਹ
ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ‘ਚ ਮੌਨ ਧਾਰਨ ਕਰ ਲਿਆ ਹੈ ਅਤੇ ਕਿਸੇ ਨਾਲ ਵੀ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਬਾਰੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਇੰਟਰਨੈੱਟ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ। ਨਵਜੋਤ ਕੌਰ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਨਵਜੋਤ ਸਿੱਧੂ ਨਰਾਤਿਆਂ ਦੌਰਾਨ ਮੌਨ ‘ਤੇ ਰਹਿਣਗੇ ਅਤੇ 5 ਅਕਤੂਬਰ ਤਕ ਕਿਸੇ ਨਾਲ ਵੀ ਮੁਲਾਕਾਤ ਨਹੀਂ ਕਰਨਗੇ। ਧਿਆਨ ਰਹੇ ਕਿ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ਼ ਦੇ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਹੋਈ ਸੀ ਅਤੇ ਉਹ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਹਨ। ਨਵਜੋਤ ਸਿੱਧੂ ਪਹਿਲਾਂ ਵੈਸ਼ਨੋ ਦੇਵੀ ਅਤੇ ਹੋਰ ਧਾਰਮਿਕ ਸਥਾਨਾਂ ‘ਤੇ ਪੂਜਾ ਕਰਨ ਵਾਸਤੇ ਜਾਂਦੇ ਰਹਿੰਦੇ ਸਨ। ਅਕਸਰ ਹੀ ਚਰਚਾ ਵਿਚ ਰਹਿਣ ਵਾਲੇ ਨਵਜੋਤ ਸਿੱਧੂ ਨੇ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕੇ ਤੋਂ ਬਿਕਰਮ ਮਜੀਠੀਆ ਖਿਲਾਫ ਚੋਣ ਲੜੀ ਸੀ। ਪਰ ਇਨ੍ਹਾਂ ਚੋਣਾਂ ਵਿਚ ਸਿੱਧੂ ਅਤੇ ਮਜੀਠੀਆ ਦੋਵੇਂ ਹੀ ਹਾਰ ਗਏ ਸਨ ਅਤੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਨੇ ਜਿੱਤ ਹਾਸਲ ਕੀਤੀ ਸੀ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …