Breaking News
Home / ਪੰਜਾਬ / ਭਗਵੰਤ ਮਾਨ ਦੀ ਸੰਗਰੂਰ ‘ਚ ਰਿਹਾਇਸ਼ ਅੱਗੇ ਸਿਹਤ ਮੁਲਾਜ਼ਮਾਂ ਨਾਲ ਪੁਲਿਸ ਵਲੋਂ ਖਿੱਚ-ਧੂਹ

ਭਗਵੰਤ ਮਾਨ ਦੀ ਸੰਗਰੂਰ ‘ਚ ਰਿਹਾਇਸ਼ ਅੱਗੇ ਸਿਹਤ ਮੁਲਾਜ਼ਮਾਂ ਨਾਲ ਪੁਲਿਸ ਵਲੋਂ ਖਿੱਚ-ਧੂਹ

ਐਨ.ਐਚ.ਐਮ.ਦੇ ਕੱਚੇ ਕਾਮਿਆਂ ਨੇ ਕੀਤੀ ਸੂਬਾ ਪੱਧਰੀ ਰੈਲੀ
ਸੰਗਰੂਰ/ਬਿਊਰੋ ਨਿਊਜ਼ : ਨੈਸ਼ਨਲ ਹੈਲਥ ਮਿਸ਼ਨ ਅਧੀਨ ਡੇਢ ਦਹਾਕੇ ਤੋਂ ਸਿਹਤ ਸੇਵਾਵਾਂ ਨਿਭਾਅ ਰਹੇ ਪੰਜਾਬ ਭਰ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਸਰਕਾਰ ‘ਤੇ ਵਾਅਦਾਖਿਲਾਫੀ ਦਾ ਆਰੋਪ ਲਾਇਆ ਤੇ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕੀਤੀ। ਇਸ ਮੌਕੇ ਪੁਲਿਸ ਵੱਲੋਂ ਮੁਲਾਜ਼ਮਾਂ ਨਾਲ ਖਿੱਚ-ਧੂਹ ਵੀ ਕੀਤੀ ਗਈ।
ਇਸ ਤੋਂ ਪਹਿਲਾਂ ਨੈਸ਼ਨਲ ਹੈਲਥ ਮਿਸ਼ਨ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਮੁਲਾਜ਼ਮ ਕੌਮੀ ਮਾਰਗ ਦੇ ਬਾਈਪਾਸ ਓਵਰਬਰਿੱਜ ਨੇੜੇ ਇਕੱਠੇ ਹੋਏ ਤੇ ਇੱਥੋਂ ਰੋਸ ਮਾਰਚ ਕਰਦੇ ਹੋਏ ਉਹ ਜਿਸ ਤਰ੍ਹਾਂ ਹੀ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਗੇਟ ਨੇੜੇ ਪੁੱਜੇ ਤਾਂ ਪੁਲਿਸ ਨੇ ਨਾਕਾਬੰਦੀ ਕਰਕੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਸ ਦੌਰਾਨ ਸਿਹਤ ਮੁਲਾਜ਼ਮਾਂ ਅਤੇ ਪੁਲਿਸ ਵਿਚਾਲੇ ਖਿੱਚ-ਧੂਹ ਵੀ ਹੋਈ। ਪੁਲਿਸ ਵੱਲੋਂ ਰੋਕੇ ਜਾਣ ‘ਤੇ ਪ੍ਰਦਰਸ਼ਨਕਾਰੀ ਉੱਥੇ ਹੀ ਡਟ ਗਏ ਅਤੇ ਵਿਸ਼ਾਲ ਰੈਲੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਵਾਹਿਦ ਅਤੇ ਸੂਬਾ ਸਕੱਤਰ ਜੋਗਿੰਦਰ ਸਿੰਘ ਨੇ ਕਿਹਾ ਕਿ ਚੋਣਾਂ ਵੇਲੇ ‘ਆਪ’ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ‘ਤੇ ਪਹਿਲੀ ਕੈਬਨਿਟ ਵਿੱਚ ਸਮੂਹ ਐੱਨਐੱਚਐਮ ਮੁਲਾਜ਼ਮਾਂ (ਕਰੋਨਾ ਯੋਧਿਆਂ) ਨੂੰ ਰੈਗੂਲਰ ਕੀਤਾ ਜਾਵੇਗਾ, ਪਰ ਹੁਣ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ।

Check Also

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ

ਸੂਚੀ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ …