ਚੱਢਾ ਬੋਲੇ : ਅਸੀਂ ਭਗਤ ਸਿੰਘ ਦੇ ਪੈਰੋਕਾਰ ਹਾਂ, ਫਾਂਸੀ ਅਤੇ ਜੇਲ੍ਹ ਦੀਆਂ ਕੰਧਾਂ ਤੋਂ ਨਹੀਂ ਡਰਦੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਚੋਣ ਪ੍ਰਚਾਰ ਲਈ ਗੁਜਰਾਤ ਜਾਣਾ ਸ਼ੁਰੂ ਕੀਤਾ ਹੈ, ਤਾਂ ਹੁਣ ਸੁਣ ਰਹੇ ਹਾਂ ਕਿ ਰਾਘਵ ਚੱਢਾ ਨੂੰ ਵੀ ਇਹ ਲੋਕ ਗਿ੍ਰਫ਼ਤਾਰ ਕਰਨਗੇ। ਗਿ੍ਰਫ਼ਤਾਰ ਕੇਸ ਵਿਚ ਕਰਨਗੇ ਅਤੇ ਕੀ ਦੋਸ਼ ਹੋਣਗੇ। ਇਹ ਇਨ੍ਹਾਂ ਲੋਕਾਂ ਵੱਲੋਂ ਤਹਿ ਕੀਤੇ ਜਾ ਰਹੇ ਹਨ। ਰਾਘਵ ਚੱਢਾ ਨੇ ਅਰਵਿੰਦ ਕੇਜਰੀਵਾਲ ਵੱਲੋਂ ਉਨ੍ਹਾਂ ਦੀ ਗਿ੍ਰਫ਼ਤਾਰੀ ਨੂੰ ਲੈ ਕੀਤੇ ਗਏ ਟਵੀਟ ਦਾ ਜਵਾਬ ਦਿੱਤਾ ਹੈ। ਜਵਾਬ ’ਚ ਰਾਘਵ ਚੱਢਾ ਨੇ ਕੇਜਰੀਵਾਲ ਦੇ ਟਵੀਟ ਨੂੰ ਰਟਵੀਟ ਕਰਦੇ ਹੋਏ ਕਿਹਾ ਕਿ ਗੁਜਰਾਤ ਬਦਲਾਅ ਮੰਗ ਰਿਹਾ ਹੈ ਅਤੇ ਹਰ ਦਿਨ ਆਮ ਆਦਮੀ ਪਾਰਟੀ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਭਾਜਪਾ ਦੀ ਨੀਂਦ ਉੱਡ ਗਈ ਹੈ। ਚੱਢਾ ਨੇ ਅੱਗੇ ਲਿਖਿਆ ਕਿ ਅਸੀਂ ਭਗਤ ਸਿੰਘ ਦੇ ਪੈਰੋਕਾਰ ਹਾਂ, ਨਾ ਤੁਹਾਡੀਆਂ ਜੇਲ੍ਹ ਦੀਆਂ ਕੰਧਾਂ ਤੋਂ ਡਰਦੇ ਹਾਂ ਅਤੇ ਨਾ ਹੀ ਫਾਂਸੀ ਤੋਂ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …